24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਨੌਰ 'ਚ ਬੇਕਰੀ ਦੀ ਦੁਕਾਨ ਨੂੰ ਅੱਗ ਲਗਾਉਣ ਦੀ ਕੋਸ਼ਿਸ਼ 'ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਸਨੌਰ (ਪਟਿਆਲਾ), 24 ਅਗਸਤ (ਮੋਹਣ ਸਿੰਘ ਭੱਟੀ)- ਕਸਬਾ ਸਨੌਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਚੌਂਕ ਵਿਖੇ ....

Ad Position 21
No active advertisement
ਅਜੀਤ ਡੈਸਕ 24-08-2026

ਸਨੌਰ (ਪਟਿਆਲਾ), 24 ਅਗਸਤ (ਮੋਹਣ ਸਿੰਘ ਭੱਟੀ)- ਕਸਬਾ ਸਨੌਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਚੌਂਕ ਵਿਖੇ ਸਥਿਤ ਇਕ ਬੇਕਰੀ ਦੀ ਦੁਕਾਨ ਨੂੰ ਪੈਟਰੋਲ ਵਰਗਾ ਜਲਣਸ਼ੀਲ ਪਦਾਰਥ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਨੌਰ ਪੁਲਿਸ ਨੇ ਦੁਕਾਨਦਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀ ਧਾਰਾ 326-ਐੱਫ ਤਹਿਤ ਮੁਕੱਦਮਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨਿਰਮਲ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਧਾਮਲਾ ਕਲੋਨੀ (ਸਨੌਰ) ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੀ ਅਕਾਲਗੜ੍ਹ ਗੁਰਦੁਆਰਾ ਸਾਹਿਬ ਚੌਂਕ ਸਨੌਰ ਵਿਖੇ ਬੇਕਰੀ ਦੀ ਦੁਕਾਨ ਹੈ।

ਮਿਤੀ 11 ਅਗਸਤ 2026 ਨੂੰ ਉਸ ਦੀ ਦੁਕਾਨ ਦੇ ਬਿਲਕੁਲ ਨੇੜੇ ਕੁੱਝ ਨੌਜਵਾਨਾਂ ਵਲੋਂ ਤੇਜ਼ਧਾਰ ਕਿਰਚਾਂ ਮਾਰ ਕੇ ਇਕ ਲੜਕੇ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਤੁਰੰਤ ਬਾਅਦ ਦਹਿਸ਼ਤ ਦੇ ਮਾਹੌਲ ਕਾਰਨ ਉਹ ਅਤੇ ਆਸ-ਪਾਸ ਦੇ ਹੋਰ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰਕੇ ਆਪੋ-ਆਪਣੇ ਘਰਾਂ ਨੂੰ ਚਲੇ ਗਏ ਸਨ। ਮੁਦਈ ਨੇ ਦੱਸਿਆ ਕਿ ਉਸੇ ਰਾਤ ਕਿਸੇ ਅਣਪਛਾਤੇ ਸ਼ਰਾਰਤੀ ਅਨਸਰ ਜਾਂ ਵਿਅਕਤੀਆਂ ਵਲੋਂ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਉਸ ਦੀ ਦੁਕਾਨ 'ਤੇ ਪੈਟਰੋਲ ਵਰਗਾ ਕੋਈ ਜਲਣਸ਼ੀਲ ਪਦਾਰਥ ਲਗਾ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਥਾਣਾ ਸਨੌਰ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਐਫ.ਆਈ.ਆਰ. ਨੰਬਰ 93 ਦਰਜ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਤਫ਼ਤੀਸ਼ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

 

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਕਾਰ ਚਾਲਕ 'ਤੇ ਮਾਮਲਾ ਦਰਜ ਅਗਲੀ ਖ਼ਬਰ ਜੈਤੋ ਦੇ ਸ਼ਹਿਰ ’ਚ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ
Ad Position 24