25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਹੁਸ਼ਿਆਰਪੁਰ 'ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ : ਲਾ ਪਿਨੋਜ਼ ਪੀਜ਼ਾ ਤੋਂ ਮਿਲਿਆ ਮਿਆਦ ਪੁੱਗਾ ਸਾਮਾਨ

ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ)- ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਨਾਲ ਹੁੰਦੇ ਖਿਲਵਾੜ ਨੂੰ...

Ad Position 21
No active advertisement
ਅਜੀਤ ਡੈਸਕ 25-08-2026

ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ)- ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਨਾਲ ਹੁੰਦੇ ਖਿਲਵਾੜ ਨੂੰ ਰੋਕਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਥਾਨਕ ਮਾਲ ਰੋਡ 'ਤੇ ਸਥਿਤ ਮਸ਼ਹੂਰ ਪੀਜ਼ਾ ਸ਼ਾਪ (ਲਾ ਪਿਨੋਜ਼ ਪੀਜ਼ਾ) 'ਤੇ ਅਚਾਨਕ ਛਾਪੇਮਾਰੀ ਕੀਤੀ ਗਈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਹੋਈ ਇਸ ਚੈਕਿੰਗ ਦੌਰਾਨ ਸਟੋਰ 'ਚ ਭਾਰੀ ਖ਼ਾਮੀਆਂ ਸਾਹਮਣੇ ਆਈਆਂ।

ਇਸ ਮੌਕੇ ਟੀਮ ਨੂੰ ਮੌਕੇ 'ਤੇ ਮਿਆਦ ਪੁਗਾ ਚੁੱਕੇ ਸੀਜ਼ਨਿੰਗ ਪੈਕੇਟ, ਕੁਕਿੰਗ ਆਇਲ ਅਤੇ ਕਰੀਬ 12 ਰੈਪ ਪੈਕੇਟ ਮਿਲੇ, ਜਿਨ੍ਹਾਂ ਨੂੰ ਤੁਰੰਤ ਡਸਟਬਿਨ 'ਚ ਪੁਆ ਕੇ ਨਸ਼ਟ ਕਰਵਾ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਭਾਟੀਆ ਨੇ ਦੱਸਿਆ ਕਿ ਰੁਟੀਨ ਚੈਕਿੰਗ ਦੌਰਾਨ ਮਿਲੀ ਇਸ ਲਾਪ੍ਰਵਾਹੀ ਲਈ ਸਟੋਰ ਮਾਲਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ ਅਤੇ ਫੂਡ ਸੈਂਪਲ ਭਰੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੇਂਦਰੀ ਰਾਜ ਮੰਤਰੀ ਸਾਂਪਲਾ ਨੂੰ 'ਸਿਟ' ਵਲੋਂ 27 ਅਗਸਤ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਅਗਲੀ ਖ਼ਬਰ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
Ad Position 24