ਬਠਿੰਡਾ, 26 ਅਗਸਤ (ਅੰਮਿ੍ਤਪਾਲ ਸਿੰਘ ਵਲਾਣ)- ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਸਿਹਤ ਵਿਭਾਗ ਦੇ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਚੱਲ ਰਹੇ ਸੰਘਰਸ਼ ਤਹਿਤ ਅੱਜ ਬਠਿੰਡਾ ਬੱਸ ਅੱਡੇ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਕੇ ਜਾਮ ਲਾ ਦਿੱਤਾ। ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਧਰਨੇ ਕਾਰਨ ਬੱਸ ਅੱਡੇ ਦੇ ਮੁੱਖ ਗੇਟ ਅੱਗੇ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਅਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ’ਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ, ਏ.ਸੀ.ਪੀ. ਸਕੀਮ ਲਾਗੂ ਕਰਨਾ, ਵਿਕਾਸ ਟੈਕਸ ਵਾਪਸ ਲੈਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਸ਼ਾਮਿਲ ਹੈ, ਜਿਨ੍ਹਾਂ ਨੂੰ ਪੂਰਾ ਕਰਨ ਵਿਚ ਸਰਕਾਰ ਲਾਰੇ-ਲੱਪੇ ਲਗਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਸਿਹਤ ਵਿਭਾਗ ਦੇ ਮਨਿਸਟੀਰੀਅਲ ਮੁਲਾਜ਼ਮਾਂ ਨੇ ਬਠਿੰਡਾ ਦੇ ਬੱਸ ਅੱਡੇ ’ਤੇ ਲਗਾਇਆ ਜਾਮ
ਬਠਿੰਡਾ, 26 ਅਗਸਤ (ਅੰਮਿ੍ਤਪਾਲ ਸਿੰਘ ਵਲਾਣ)- ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਸਿਹਤ ਵਿਭਾਗ ਦੇ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਚੱਲ ਰਹੇ ਸੰਘਰਸ਼ ਤਹਿਤ ਅੱਜ ਬਠਿੰਡਾ ਬੱਸ ਅੱਡੇ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਕੇ ਜਾਮ ਲਾ ਦਿੱਤਾ।
ਅਜੀਤ ਡੈਸਕ
26-08-2026