ਰਾਏਕੋਟ, (ਲੁਧਿਆਣਾ), 26 ਅਗਸਤ (ਬਲਵਿੰਦਰ ਸਿੰਘ ਲਿੱਤਰ)- ਮੀਰੀ-ਪੀਰੀ ਦੇ ਸਿਧਾਂਤ ਦਾ ਸੁਨੇਹਾ ਘਰ-ਘਰ ਪਹੁੰਚਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰਮਤਿ ਨਾਲ ਜੁੜ੍ਹਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ-ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਤਹਿਤ ਅੱਜ ਰਾਤਰੀ ਵਿਸ਼ਰਾਮ ਉਪਰੰਤ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਖਾਲਸਾਈ ਜਾਹੋ-ਜਲਾਲ ਨਾਲ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਅਗਲੇ ਪੜ੍ਹਾਅ ਲਈ ਰਵਾਨਗੀ ਹੋਈ। ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਸੰਗਤ ਦੀ ਹਾਜ਼ਰੀ ਵਿਚ ਅਰਦਾਸ ਕੀਤੀ ਗਈ ਅਤੇ ਗੁਰੂ ਸਾਹਿਬ ਅੱਗੇ ਮਾਰਚ ਦੀ ਚੜ੍ਹਦੀ ਕਲਾ ਤੇ ਸਫ਼ਲਤਾ ਲਈ ਅਰਦਾਸ ਕੀਤੀ ਗਈ।ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕਰਕੇ ਸਿੱਖ ਪੰਥ ਨੂੰ ਮੀਰੀ-ਪੀਰੀ ਦਾ ਮਹਾਨ ਸਿਧਾਂਤ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਸਿੱਖ ਜੀਵਨ ਦੀ ਅਜਿਹੀ ਵਿਚਾਰਧਾਰਾ ਹੈ, ਜੋ ਮਨੁੱਖ ਨੂੰ ਅਧਿਆਤਮਿਕਤਾ ਨਾਲ ਜੋੜ੍ਹਨ ਦੇ ਨਾਲ-ਨਾਲ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ, ਚੜ੍ਹਦੀਕਲਾ ਵਿਚ ਰਹਿਣ ਅਤੇ ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਨਿਡਰ ਹੋ ਕੇ ਖੜ੍ਹਨ ਦਾ ਮਾਰਗ ਦਰਸਾਉਂਦੀ ਹੈ।ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਜੈਕਾਰਿਆਂ ਦੀ ਗੂੰਜ ਨਾਲ ਮੀਰੀ-ਪੀਰੀ ਖਾਲਸਾ ਮਾਰਚ ਦੀ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਗੀ
ਰਾਏਕੋਟ, (ਲੁਧਿਆਣਾ), 26 ਅਗਸਤ (ਬਲਵਿੰਦਰ ਸਿੰਘ ਲਿੱਤਰ)- ਮੀਰੀ-ਪੀਰੀ ਦੇ ਸਿਧਾਂਤ ਦਾ ਸੁਨੇਹਾ ਘਰ-ਘਰ ਪਹੁੰਚਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰਮਤਿ ਨਾਲ ਜੁੜ੍ਹਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ-ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਤਹਿਤ ਅੱਜ ਰਾਤਰੀ ਵਿਸ਼ਰਾਮ ਉਪਰੰਤ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਖਾਲਸਾਈ ਜਾਹੋ-ਜਲਾਲ ਨਾਲ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਅਗਲੇ ਪੜ੍ਹਾਅ ਲਈ ਰਵਾਨਗੀ ਹੋਈ।
ਅਜੀਤ ਡੈਸਕ
26-08-2026