26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪ੍ਰਧਾਨ ਮੰਤਰੀ ਮੋਦੀ ਵਲੋਂ ਨਿਪਾਲ ਦੇ ਪ੍ਰਧਾਨ ਮੰਤਰੀ ਨੂੰ ਹਰ ਸੰਭਵ ਮਨੁੱਖੀ ਅਤੇ ਰਾਹਤ ਸਹਾਇਤਾ ਦੇਣ ਦਾ ਭਰੋਸਾ

ਨਵੀਂ ਦਿੱਲੀ, 26 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਬਲੇਨ ਸ਼ਾਹ ਨਾਲ ਗੱਲ ਕੀਤੀ ਅਤੇ ਨਿਪਾਲ ਵਿਚ ਹੜ੍ਹ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੰਵੇਦਨਾ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਬਲੇਨ ਸ਼ਾਹ ਨੂੰ ਹਰ ਸੰਭਵ...

Ad Position 21
No active advertisement
ਅਜੀਤ ਡੈਸਕ 26-08-2026

ਨਵੀਂ ਦਿੱਲੀ, 26 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਬਲੇਨ ਸ਼ਾਹ ਨਾਲ ਗੱਲ ਕੀਤੀ ਅਤੇ ਨਿਪਾਲ ਵਿਚ ਹੜ੍ਹ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੰਵੇਦਨਾ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਬਲੇਨ ਸ਼ਾਹ ਨੂੰ ਹਰ ਸੰਭਵ ਮਨੁੱਖੀ ਅਤੇ ਰਾਹਤ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ। 
ਦੱਸ ਦਈਏ ਕਿ  ਨਿਪਾਲ ਦੇ ਰਸੂਵਾ ਜ਼ਿਲ੍ਹੇ ਵਿਚ ਅਚਾਨਕ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਗਲੇਸ਼ੀਅਰ ਟੁੱਟਣ ਕਾਰਨ ਭੋਟੇ ਕੋਸ਼ੀ ਦਰਿਆ ਦਾ ਪਾਣੀ ਦਾ ਪੱਧਰ ਅਚਾਨਕ ਵਧ ਗਿਆ, ਜਿਸ ਨਾਲ ਦਰਿਆ ਦੇ ਕੰਢੇ ਵੱਸਦੇ ਇਲਾਕਿਆਂ ਵਿਚ ਪਾਣੀ ਦਾਖ਼ਲ ਹੋ ਗਿਆ।ਹੜ੍ਹ ਕਾਰਨ ਕਈ ਘਰ ਅਤੇ ਬਾਜ਼ਾਰ ਪਾਣੀ ਵਿਚ ਵਹਿ ਗਏ ਹਨ। ਹੁਣ ਤੱਕ 8 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ, ਜਦਕਿ 41 ਤੋਂ ਵੱਧ ਸੁਰੱਖਿਆ ਕਰਮਚਾਰੀਆਂ ਦੇ ਲਾਪਤਾ ਹੋਣ ਦੀ ਖ਼ਬਰ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਤਿੱਬਤ ਤੋਂ ਨਿਪਾਲ ਵਿਚ ਦਾਖ਼ਲ ਹੋਣ ਵਾਲੀ ਭੋਟੇ ਕੋਸ਼ੀ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਤਟਵਰਤੀ ਇਲਾਕਿਆਂ ਦੇ ਬਾਜ਼ਾਰਾਂ ਦੇ ਨਾਲ-ਨਾਲ ਕਈ ਜਲ-ਵਿਦਯੁਤ ਪ੍ਰੋਜੈਕਟ ਵੀ ਪ੍ਰਭਾਵਿਤ ਅਤੇ ਨੁਕਸਾਨੇ ਗਏ ਹਨ।ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਥਾਨਕ ਪ੍ਰਸ਼ਾਸਨ ਨੇ ਤ੍ਰਿਸ਼ੂਲੀ ਨਦੀ ਦੇ ਹੇਠਲੇ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਚੌਕਸ ਰਹਿਣ ਅਤੇ ਸੁਰੱਖਿਅਤ ਥਾਵਾਂ ਵੱਲ ਜਾਣ ਦੀ ਅਪੀਲ ਕੀਤੀ ਹੈ।
 

Ad Position 22
No active advertisement
ਪਿਛਲੀ ਖ਼ਬਰ ਖੰਡ ਸਮੇਤ ਰਸੋਈ ਦੀਆਂ ਚੀਜ਼ਾਂ ਦੇ ਭਾਅ ਵਧਣ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਸੀਂ ਅੱਜ ਦੁਨੀਆ ਦੇ ਸਭ ਤੋਂ ਵੱਡੇ ਡੇਟਾ ਖਪਤਕਾਰ ਹਾਂ - ਪਿਊਸ਼ ਗੋਇਲ
Ad Position 24