26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਵਲੋਂ ਖੁਦਕੁਸ਼ੀ

ਚੋਗਾਵਾਂ/ ਅੰਮ੍ਰਿਤਸਰ, 26 ਅਗਸਤ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬਰਾੜ ਵਿਖੇ ਗਰੀਬੀ ਤੋਂ ਤੰਗ ਆ ਕੇ ਇਕ ਮਜ਼ਦੂਰ ਵਲੋਂ ਖੁਦਕੁਸ਼ੀ ਕਰ ਲੈਣ ਦੀ ਦੁਖਦਾਈ ਖਬਰ ਹੈ। ਇਸ ਸੰਬੰਧੀ...

Ad Position 21
No active advertisement
ਅਜੀਤ ਡੈਸਕ 26-08-2026

ਚੋਗਾਵਾਂ/ ਅੰਮ੍ਰਿਤਸਰ, 26 ਅਗਸਤ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬਰਾੜ ਵਿਖੇ ਗਰੀਬੀ ਤੋਂ ਤੰਗ ਆ ਕੇ ਇਕ ਮਜ਼ਦੂਰ ਵਲੋਂ ਖੁਦਕੁਸ਼ੀ ਕਰ ਲੈਣ ਦੀ ਦੁਖਦਾਈ ਖਬਰ ਹੈ। ਇਸ ਸੰਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਮ੍ਰਿਤਕ ਬਚਿੱਤਰ ਸਿੰਘ (42) ਦੀ ਪਤਨੀ ਰਣਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਮਜ਼ਦੂਰੀ ਦਾ ਕੰਮ ਕਰਦਾ ਸੀ। ਉਹ ਲੋਕਾਂ ਦੇ ਘਰਾਂ ਵਿਚ ਜਾ ਕੇ ਕੰਮ ਕਰਦੀ ਸੀ। ਘਰ ਵਿਚ ਬਹੁਤ ਗਰੀਬੀ, ਕਰਜ਼ਾ ਤੇ ਆਰਥਿਕ ਤੰਗੀ ਕਾਰਨ ਉਸ ਦਾ ਪਤੀ ਪ੍ਰੇਸ਼ਾਨ ਰਹਿੰਦਾ ਸੀ। ਬੀਤੇ ਕੱਲ੍ਹ ਉਸਦੇ ਪਤੀ ਨੇ ਗਰੀਬੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ, ਬੇਟਾ ਤੇ ਬੇਟੀ ਛੱਡ ਗਿਆ‌। ਪਿੰਡ ਵਿਚ ਸੋਗ ਦਾ ਮਾਹੌਲ ਹੈ। ਪਿੰਡ ਵਾਸੀਆਂ ਪੰਜਾਬ ਸਰਕਾਰ, ਸਮਾਜ ਸੇਵੀ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੋਂ ਮੰਗ ਕੀਤੀ ਕਿ ਗਰੀਬ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਸਨੌਰ ਕਤਲ ਕਾਂਡ ਸੁਲਝਿਆ: ਪੁਲਿਸ ਵਲੋਂ ਦੋ ਸਕੇ ਭਰਾਵਾਂ ਸਮੇਤ ਮੁੱਖ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਖੰਡ ਸਮੇਤ ਰਸੋਈ ਦੀਆਂ ਚੀਜ਼ਾਂ ਦੇ ਭਾਅ ਵਧਣ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ
Ad Position 24