26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹਰਿਆਣਾ - ਬੁਟੀਕ ਸੰਚਾਲਕ ਮਹਿਲਾ ਦੀ ਗਲਾ ਵੱਢ ਕੇ ਹੱਤਿਆ

ਪੰਚਕੂਲਾ (ਹਰਿਆਣਾ), 28 ਅਗਸਤ (ਓਮਾ ਕਪਿਲ) ਪਿੰਜੌਰ ’ਚ ਬੁਟੀਕ ਸੰਚਾਲਕ ਮਹਿਲਾ ਦੀ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ।ਵਾਰਦਾਤ ਨਿੱਜੀ ਹੋਟਲ ਦੇ ਸਾਹਮਣੇ ਵਾਲੀ ਗਲੀ ਦੀ ਹੈ। ਮ੍ਰਿਤਕ ਮਹਿਲਾ ਦੀ ਪਛਾਣ ਰਾਜਿੰਦਰ ਕੌਰ...

Ad Position 21
No active advertisement
ਅਜੀਤ ਡੈਸਕ 26-08-2026

ਪੰਚਕੂਲਾ (ਹਰਿਆਣਾ), 28 ਅਗਸਤ (ਓਮਾ ਕਪਿਲ) - ਪਿੰਜੌਰ ’ਚ ਬੁਟੀਕ ਸੰਚਾਲਕ ਮਹਿਲਾ ਦੀ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ।ਵਾਰਦਾਤ ਨਿੱਜੀ ਹੋਟਲ ਦੇ ਸਾਹਮਣੇ ਵਾਲੀ ਗਲੀ ਦੀ ਹੈ। ਮ੍ਰਿਤਕ ਮਹਿਲਾ ਦੀ ਪਛਾਣ ਰਾਜਿੰਦਰ ਕੌਰ ਵਜੋਂ ਹੋਈ ਹੈ ਜੋ ਕਿ ਰਤਪੁਰ ਕਾਲੋਨੀ ’ਚ ਕਿਰਾਏ ਦੇ ਮਕਾਨ ’ਚ ਰਹਿੰਦੀ ਸੀ ਤੇ ਬੁਟੀਕ ਚਲਾ ਕੇ ਆਪਣਾ ਗੁਜ਼ਾਰਾ ਕਰਦੀ ਸੀ। ਜ਼ਖ਼ਮੀ ਹਾਲਤ ’ਚ ਮਹਿਲਾ ਨੂੰ ਹਸਪਤਾਲ ਪਹੁੰਚਾਇਆ ਗਿਆ ਤੇ ਇਲਾਜ ਦੌਰਾਨ ਮਹਿਲਾ ਦੀ ਮੌਤ ਹੋ ਗਈ। ਡਾਕਟਰ ਵਲੋਂ  ਗਲਾ ਪੂਰੀ ਤਰ੍ਹਾਂ ਵੱਢਿਆ ਹੋਣ ਦੀ ਪੁਸ਼ਟੀ ਕੀਤੀ ਗਈ। ਮ੍ਰਿਤਕ ਦੇਹ ਨੂੰ ਕਾਲਕਾ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ  ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪਿੰਜੌਰ ਪੁਲਿਸ ਮੌਕੇ ’ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਸੀਸੀਟੀਵੀ ਫੁਟੇਜ ’ਚ ਇਕ ਵਿਅਕਤੀ ਬੁਟੀਕ ਅੰਦਰ ਜਾਂਦਾ ਦਿਖਾਈ ਦਿੱਤਾ ਜੋ ਕਿ ਕੁਝ ਸਮੇਂ ਬਾਅਦ ਸ਼ਟਰ ਬੰਦ ਕਰਕੇ ਬਾਹਰ ਨਿਕਲਦਾ ਨਜ਼ਰ ਆਇਆ।

 

Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਤਕਰਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, ਮੁੱਖ ਮੁਲਜ਼ਮ ਹਥਿਆਰ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਸਨੌਰ ਕਤਲ ਕਾਂਡ ਸੁਲਝਿਆ: ਪੁਲਿਸ ਵਲੋਂ ਦੋ ਸਕੇ ਭਰਾਵਾਂ ਸਮੇਤ ਮੁੱਖ ਮੁਲਜ਼ਮ ਗ੍ਰਿਫ਼ਤਾਰ
Ad Position 24