26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕੱਲ੍ਹ ਦੇ ਮਹਾਂਬੰਦ ਵਿਚ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਹੋਣਗੇ ਸ਼ਾਮਿਲ, ਅਧਿਆਪਕ ਜਥੇਬੰਦੀਆਂ ਨੇ ਕੀਤਾ ਐਲਾਨ - ਪੰਨੂੰ/ਰਿਆੜ

ਅਜਨਾਲਾ (ਅੰਮ੍ਰਿਤਸਰ), 26 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਕੱਲ੍ਹ ਯਾਨੀ 27 ਅਗਸਤ ਨੂੰ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਮਹਾਂਬੰਦ ਦੀਆਂ ਤਿਆਰੀਆਂ ਸੰਬੰਧੀ ਅਜਨਾਲਾ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀ ਵਿਸ਼ੇਸ਼...

Ad Position 21
No active advertisement
ਅਜੀਤ ਡੈਸਕ 26-08-2026

ਅਜਨਾਲਾ (ਅੰਮ੍ਰਿਤਸਰ), 26 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਕੱਲ੍ਹ ਯਾਨੀ 27 ਅਗਸਤ ਨੂੰ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਮਹਾਂਬੰਦ ਦੀਆਂ ਤਿਆਰੀਆਂ ਸੰਬੰਧੀ ਅਜਨਾਲਾ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਹੋਈ। ਉਪਰੰਤ ਸਾਂਝਾ ਮੁਲਾਜ਼ਮ-ਪੈਨਸ਼ਨਰ ਮੰਚ ਅਤੇ ਫ਼ਰੰਟ ਦੇ ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਭਰ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਿਆਂ ਵਿਚ ਸ਼ਮੂਲੀਅਤ ਕਰਨਗੇ।
  ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ, ਮਾਸਟਰ ਕੇਡਰ ਯੂਨੀਅਨ ਦੇ ਸਰਪ੍ਰਸਤ ਤੇ ਫਾਊਂਡਰ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਗੁਰਦੀਪ ਸਿੰਘ ਬਾਜਵਾ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੂਬਾ ਮੀਡੀਆ ਇੰਚਾਰਜ ਗੁਰਿੰਦਰ ਸਿੰਘ ਘੁੱਕੇਵਾਲੀ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਕੱਲ੍ਹ ਦੇ ਮਹਾਂਬੰਦ ਨੂੰ ਲੈ ਕੇ ਅਧਿਆਪਕ ਵਰਗ ਵਿਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿਚ ਅਧਿਆਪਕ ਇਸ ਸੰਘਰਸ਼ ਦਾ ਹਿੱਸਾ ਬਣਨਗੇ। ਆਗੂਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਲਗਭਗ ਸਾਰੇ ਸਕੂਲਾਂ ਦੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਸਕੂਲ ਬੰਦ ਰੱਖਦਿਆਂ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਿਆਂ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿਚ ਅਧਿਆਪਕ, ਮੁਲਾਜ਼ਮ ਅਤੇ ਪੈਨਸ਼ਨਰ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਹੈੱਡਕੁਆਟਰ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਨਗੇ। ਉਕਤ ਆਗੂਆਂ ਨੇ ਅੱਗੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਕਈ ਅਹਿਮ ਤੇ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਨੇ ਲੰਮੇ ਸਮੇਂ ਤੋਂ ਚੁੱਪੀ ਧਾਰੀ ਹੋਈ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿਚ ਰੋਸ ਵਧਦਾ ਜਾ ਰਿਹਾ ਹੈ। ਇਸੇ ਰੋਸ ਦੇ ਚੱਲਦਿਆਂ ਮੁਲਾਜ਼ਮ ਵੱਡੇ ਪੱਧਰ 'ਤੇ ਸੰਘਰਸ਼ ਦੇ ਰਾਹ 'ਤੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ 27 ਅਗਸਤ ਨੂੰ ਜਿੱਥੇ ਪੰਜਾਬ ਦੇ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਰੋਸ ਮੁਜ਼ਾਹਰੇ ਹੋਣਗੇ, ਉੱਥੇ ਹੀ ਮੁੱਖ ਮੰਤਰੀ ਪੰਜਾਬ ਨਾਲ ਫ਼ਰੰਟ ਦੇ ਆਗੂਆਂ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮੁੱਦਿਆਂ ਸੰਬੰਧੀ ਮੀਟਿੰਗ ਵੀ ਹੋਵੇਗੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਮੀਟਿੰਗ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਢੁਕਵਾਂ ਹੱਲ ਨਾ ਨਿਕਲਿਆ ਤਾਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝਾ ਮੁਲਾਜ਼ਮ-ਪੈਨਸ਼ਨਰ ਫ਼ਰੰਟ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਨਵੀਂ ਕਹਾਣੀ ਲਿਖਣ ਲਈ ਮਜੀਠਾ ਵਿਧਾਨ ਸਭਾ ਹਲਕੇ ਦੇ ਲੋਕ ਪੂਰੀ ਤਰ੍ਹਾਂ ਤਿਆਰ - ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਅਚਾਨਕ ਹੜ੍ਹ ਤੋਂ ਬਾਅਦ ਲਾਪਤਾ ਹੋਏ ਵਿਦੇਸ਼ੀ ਨਾਗਰਿਕਾਂ ਵਿਚ ਲਗਭਗ 105 ਭਾਰਤੀ ਸ਼ਾਮਿਲ - ਨਿਪਾਲ ਟੂਰਿਜ਼ਮ ਬੋਰਡ
Ad Position 24