27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੰਜਾਬ ਮਹਾ ਬੰਦ ਦੇ ਮੱਦੇਨਜ਼ਰ ਅਜਨਾਲਾ ’ਚ ਸਰਕਾਰੀ ਮੁਲਾਜ਼ਮਾਂ ਦੀ ਸਮੂਹਿਕ ਛੁੱਟੀ

ਅਜਨਾਲਾ, (ਅੰਮ੍ਰਿਤਸਰ), 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਮਹਾਂਬੰਦ ਦੇ ਮੱਦੇਨਜ਼ਰ ਅੱਜ ਅਜਨਾਲਾ ਵਿਚ ਸਰਕਾਰੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈਣ ਕਾਰਨ ਸਰਕਾਰੀ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ, ਸਰਕਾਰੀ ਸਕੂਲਾਂ ਅਤੇ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿਚ ਮੁਲਾਜ਼ਮਾਂ ਦੀ ਗੈਰ-ਹਾਜ਼ਰੀ ਕਾਰਨ ਸੁੰਨ ਪਸਰੀ ਰਹੀ ਅਤੇ ਆਮ ਲੋਕਾਂ ਨੂੰ ਵੀ ਕਈ ਕੰਮਾਂ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

Ad Position 21
No active advertisement
ਅਜੀਤ ਡੈਸਕ 27-08-2026

ਅਜਨਾਲਾ, (ਅੰਮ੍ਰਿਤਸਰ), 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਮਹਾਂਬੰਦ ਦੇ ਮੱਦੇਨਜ਼ਰ ਅੱਜ ਅਜਨਾਲਾ ਵਿਚ ਸਰਕਾਰੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈਣ ਕਾਰਨ ਸਰਕਾਰੀ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ, ਸਰਕਾਰੀ ਸਕੂਲਾਂ ਅਤੇ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿਚ ਮੁਲਾਜ਼ਮਾਂ ਦੀ ਗੈਰ-ਹਾਜ਼ਰੀ ਕਾਰਨ ਸੁੰਨ ਪਸਰੀ ਰਹੀ ਅਤੇ ਆਮ ਲੋਕਾਂ ਨੂੰ ਵੀ ਕਈ ਕੰਮਾਂ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪੈਨਸ਼ਨਰਾਂ ਅਤੇ ਸਰਕਾਰੀ ਮੁਲਾਜ਼ਮਾਂ ਵਲੋਂ ਅਜਨਾਲਾ ਦੇ ਐਸ.ਡੀ.ਐਮ. ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ। ਪੈਨਸ਼ਨਰ ਆਗੂ ਅਮਰਜੀਤ ਸਿੰਘ ਸਰਕਾਰੀਆ, ਨਰਿੰਦਰ ਸਿੰਘ ਰੰਧਾਵਾ ਦਿਆਲਪੁਰਾ, ਸੋਮਨਾਥ ਮਰਵਾਹਾ ਅਤੇ ਸਟਾਫ ਨਰਸ ਨਵਪ੍ਰੀਤ ਕੌਰ ਨੇ ਕਿਹਾ ਕਿ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸੰਬੰਧੀ ਸਰਕਾਰ ਵਲੋਂ ਠੋਸ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਨਾਲ ਜੁੜੇ ਮਸਲਿਆਂ ਨੂੰ ਲਗਾਤਾਰ ਲਟਕਾਉਣ ਦੀ ਬਜਾਏ ਸਰਕਾਰ ਨੂੰ ਗੱਲਬਾਤ ਰਾਹੀਂ ਇਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ। ਪੰਜਾਬ ਮਹਾਂਬੰਦ ਦੇ ਚੱਲਦਿਆਂ ਅਜਨਾਲਾ ਵਿਚ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਣ ਦੇ ਨਾਲ-ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਰੋਸ ਵੀ ਸਪੱਸ਼ਟ ਤੌਰ ’ਤੇ ਦੇਖਣ ਨੂੰ ਮਿਲਿਆ।

Ad Position 22
No active advertisement
ਪਿਛਲੀ ਖ਼ਬਰ ਮਨਿਸਟੀਰੀਅਲ ਸਰਵਿਸਜ ਯੂਨੀਅਨ ਦੀ ਮਹਾਂ ਹੜਤਾਲ ਦੌਰਾਨ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਾਲ ਧਰਨਾ ਅਗਲੀ ਖ਼ਬਰ ਹੜਤਾਲ ਤੇ ਗੱਲਬਾਤ ਦੋਵੇਂ ਨਹੀਂ ਹੋ ਸਕਦੇ ਇਕੱਠੇ- ਮੁੱਖ ਮੰਤਰੀ ਮਾਨ
Ad Position 24