27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜੈਤੋ ਵਿੱਚ ਮੁਲਾਜ਼ਮਾਂ ਦਾ ਮਹਾਂਬੰਦ, ਸਰਕਾਰੀ ਦਫ਼ਤਰਾਂ ਚ ਰਿਹਾ ਸਨਾਟਾ

ਜੈਤੋ, 27 ਅਗਸਤ (ਗੁਰਮੀਤਪਾਲ ਰੋੜੀਕਪੂਰਾ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਮਹਾਂਬੰਦ ਦੇ ਸੱਦੇ ਨੂੰ ਅੱਜ ਜੈਤੋ ਵਿੱਚ ਭਰਵਾਂ ਹੁੰਗਾਰਾ ਮਿਲਿਆ। ਮਹਾਂਬੰਦ ਦੇ ਚਲਦਿਆਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਰਿਹਾ ਅਤੇ ਕਈ ਦਫ਼ਤਰਾਂ ਵਿੱਚ ਸਨਾਟਾ ਪਸਰਿਆ ਨਜ਼ਰ ਰਿਹਾ।

Ad Position 21
No active advertisement
ਅਜੀਤ ਡੈਸਕ 27-08-2026

ਜੈਤੋ, 27 ਅਗਸਤ (ਗੁਰਮੀਤਪਾਲ ਰੋੜੀਕਪੂਰਾ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਮਹਾਂਬੰਦ ਦੇ ਸੱਦੇ ਨੂੰ ਅੱਜ ਜੈਤੋ ਵਿੱਚ ਭਰਵਾਂ ਹੁੰਗਾਰਾ ਮਿਲਿਆ। ਮਹਾਂਬੰਦ ਦੇ ਚਲਦਿਆਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਰਿਹਾ ਅਤੇ ਕਈ ਦਫ਼ਤਰਾਂ ਵਿੱਚ ਸਨਾਟਾ ਪਸਰਿਆ ਨਜ਼ਰ ਰਿਹਾ।

ਇਸ ਦੌਰਾਨ ਮੁਲਾਜ਼ਮਾਂ ਵੱਲੋਂ ਐੱਸ.ਡੀ.ਐੱਮ. ਦਫ਼ਤਰ ਜੈਤੋ ਦੇ ਬਾਹਰ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਸਰਕਾਰ ਤੋਂ ਲੰਬੇ ਸਮੇਂ ਤੋਂ ਲਟਕਦੀਆਂ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ ਅਤੇ ਮਸਲਿਆਂ ਦਾ ਹੱਲ ਕਰਨ ਦੀ ਮੰਗ ਕੀਤੀ।

ਰੋਸ ਪ੍ਰਦਰਸ਼ਨ ਦੌਰਾਨ ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਪਰ ਅੱਜ ਉਹੀ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਵਿਆਪਕ ਕੀਤਾ ਜਾਵੇਗਾ।

ਇਸ ਮੌਕੇ ਇਕੱਤਰ ਸਮੂਹ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਚੌਕਰਾਂ ਦੀ ਚੱਕੀ ਸਾਹਮਣੇ ਚੌਕ ਵਿੱਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ। ਮੁਲਾਜ਼ਮ ਆਗੂਆਂ ਨੇ ਐਲਾਨ ਕੀਤਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਮੋਹਾਲੀ ਦੇ ਮੁਲਾਜ਼ਮਾਂ ਤੇ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਖਿਲਾਫ ਕੀਤੀ ਰੋਸ ਰੈਲੀ ਅਗਲੀ ਖ਼ਬਰ ਜਸਵੀਰ ਸਿੰਘ ਗੜ੍ਹੀ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਨਿਯੁਕਤ
Ad Position 24