27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਹਾ ਹੜਤਾਲ ਦਾ ਅਸਰ: ਸਿਵਲ ਹਸਪਤਾਲ ਅਜਨਾਲਾ ’ਚ ਓ.ਪੀ.ਡੀ. ਸੇਵਾਵਾਂ ਠੱਪ,

ਅਜਨਾਲਾ, 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮਹਾਂਬੰਦ ਦੇ ਸੱਦੇ ਦਾ ਅਸਰ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਵੀ ਦੇਖਣ ਨੂੰ ਮਿਲਿਆ, ਜਿੱਥੇ ਓ.ਪੀ.ਡੀ. ਸੇਵਾਵਾਂ ਠੱਪ ਰਹਿਣ ਕਾਰਨ ਹਸਪਤਾਲ ਵਿੱਚ ਆਮ ਦਿਨਾਂ ਦੇ ਮੁਕਾਬਲੇ ਸੁੰਨ ਪਸਰੀ ਰਹੀ। ਹਾਲਾਂਕਿ ਐਮਰਜੈਂਸੀ ਸੇਵਾਵਾਂ ਜਾਰੀ ਰਹੀਆਂ ਅਤੇ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਮਹਿਲਾ ਡਾਕਟਰ ਪ੍ਰਿਯੰਕਾ ਵੱਲੋਂ ਮਰੀਜ਼ਾਂ ਨੂੰ ਲੋੜੀਂਦੀ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ I

Ad Position 21
No active advertisement
ਅਜੀਤ ਡੈਸਕ 27-08-2026

ਅਜਨਾਲਾ, 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮਹਾਂਬੰਦ ਦੇ ਸੱਦੇ ਦਾ ਅਸਰ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਵੀ ਦੇਖਣ ਨੂੰ ਮਿਲਿਆ, ਜਿੱਥੇ ਓ.ਪੀ.ਡੀ. ਸੇਵਾਵਾਂ ਠੱਪ ਰਹਿਣ ਕਾਰਨ ਹਸਪਤਾਲ ਵਿੱਚ ਆਮ ਦਿਨਾਂ ਦੇ ਮੁਕਾਬਲੇ ਸੁੰਨ ਪਸਰੀ ਰਹੀ। ਹਾਲਾਂਕਿ ਐਮਰਜੈਂਸੀ ਸੇਵਾਵਾਂ ਜਾਰੀ ਰਹੀਆਂ ਅਤੇ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਮਹਿਲਾ ਡਾਕਟਰ ਪ੍ਰਿਯੰਕਾ ਵੱਲੋਂ ਮਰੀਜ਼ਾਂ ਨੂੰ ਲੋੜੀਂਦੀ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ I ਇਸ ਦੌਰਾਨ ਡਾਕਟਰ ਪ੍ਰਿਯੰਕਾ ਨੇ ਮੁਲਾਜ਼ਮਾਂ ਅਤੇ ਡਾਕਟਰਾਂ ਦੀਆਂ ਮੰਗਾਂ ਸਬੰਧੀ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਸਿਹਤ ਵਿਭਾਗ ਨਾਲ ਜੁੜੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਆਪਣੀਆਂ ਮੰਗਾਂ ਅਤੇ ਮੌਜੂਦਾ ਹਾਲਾਤ ਬਾਰੇ ਵੀ ਕਈ ਅਹਿਮ ਗੱਲਾਂ ਸਾਂਝੀਆਂ ਕੀਤੀਆਂ।

ਡਾਕਟਰ ਪ੍ਰਿਯੰਕਾ ਨੇ ਡਾਕਟਰਾਂ ਦੀ ਸੁਰੱਖਿਆ ਦਾ ਮੁੱਦਾ ਵੀ ਉਠਾਉਂਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਡਿਊਟੀ ਨਿਭਾਉਣ ਵਾਲੇ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਤਾਂ ਜੋ ਉਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੀ ਡਿਊਟੀ ਨਿਭਾ ਸਕਣ। ਪੰਜਾਬ ਮਹਾਂਬੰਦ ਦੇ ਚੱਲਦਿਆਂ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਓ.ਪੀ.ਡੀ. ਬੰਦ ਹੋਣ ਕਾਰਨ ਰੁਟੀਨ ਇਲਾਜ ਲਈ ਆਉਣ ਵਾਲੇ ਮਰੀਜ਼ ਪ੍ਰਭਾਵਿਤ ਹੋਏ, ਜਦਕਿ ਐਮਰਜੈਂਸੀ ਸੇਵਾਵਾਂ ਜਾਰੀ ਰਹਿਣ ਕਾਰਨ ਜ਼ਰੂਰੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਰਹੀ। ਹਸਪਤਾਲ ਦੇ ਮਾਹੌਲ ਤੋਂ ਅੱਜ ਬੰਦ ਦਾ ਅਸਰ ਸਪੱਸ਼ਟ ਤੌਰ ’ਤੇ ਨਜ਼ਰ ਆਇਆ।

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਦਫਤਰ ਬਾਹਰ ਮੁਲਾਜਮ ਜਥੇਬੰਦੀਆਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਅਗਲੀ ਖ਼ਬਰ ਵਿਸ਼ਵ ਝੀਲ ਦਿਵਸ: JS-WEL ਨੇ ਝੀਲਾਂ ਨੂੰ ਕੀਤਾ ਬਹਾਲ
Ad Position 24