27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਰਾਏਕੋਟ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਪ੍ਰਦਰਸ਼ਨ

ਰਾਏਕੋਟ 27 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਲਮਕਦੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿੱਗਲ ਵਜਾ ਦਿੱਤਾ ਹੈ।ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸ਼ਾਂਝਾ ਫਰੰਟ ਅਤੇ ਸ਼ਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸ਼ਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ 27 ਅਗਸਤ ਨੂੰ ਸੂਬੇ ਭਰ ’ਚ ਇੱਕ ਦਿਨ ਦੀ ਸਮੂਹਿਕ ਛੁੱਟੀ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਦਾ ਪੋ੍ਰਗਰਾਮ ਉਲੀਕਿਆ ਗਿਆ ਸੀ

Ad Position 21
No active advertisement
ਅਜੀਤ ਡੈਸਕ 27-08-2026

ਰਾਏਕੋਟ 27 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਲਮਕਦੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿੱਗਲ ਵਜਾ ਦਿੱਤਾ ਹੈ।ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸ਼ਾਂਝਾ ਫਰੰਟ ਅਤੇ ਸ਼ਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸ਼ਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ 27 ਅਗਸਤ ਨੂੰ ਸੂਬੇ ਭਰ ’ਚ ਇੱਕ ਦਿਨ ਦੀ ਸਮੂਹਿਕ ਛੁੱਟੀ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਦਾ ਪੋ੍ਰਗਰਾਮ ਉਲੀਕਿਆ ਗਿਆ ਸੀ।ਇਸ ਸੱਦੇ ’ਤੇ ਅੱਜ ਡੀ.ਟੀ.ਐੱਫ, ਬੀ.ਐੱਡ ਫਰੰਟ, 4161 ਮਾਸਟਰ ਕੇਡਰ ਯੂਨੀਅਨ, ਈ.ਟੀ.ਟੀ ਯੂਨੀਅਨ, ਗਰਿੱਡ ਯੂਨੀਅਨ, ਜੀ.ਐੱਸ.ਟੀ.ਯੂ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ), ਮਲਟੀਪਰਪਸ ਹੈੱਲਥ ਡਿਪਾਰਟਮੈਂਟ, ਪਾਵਰਕਾਮ ਮੁਲਾਜ਼ਮ, ਪੈਨਸ਼ਨਰਜ਼ ਯੂਨੀਅਨ, ਏਟਕ ਯੂਨੀਅਨ, ਨਗਰ ਕੌਂਸਲ ਕਰਮਚਾਰੀ, ਡੀਸੀ ਦਫ਼ਤਰ ਮੁਲਾਜ਼ਮ ਯੂਨੀਅਨ, ਸਫ਼ਾਈ ਸੇਵਕ ਯੂਨੀਅਨ, ਮਾਰਕੀਟ ਕਮੇਟੀ ਮੁਲਾਜ਼ਮ, ਸੀ.ਪੀ.ਐੱਫ ਆਦਿ ਯੂਨੀਅਨਾਂ ਵਲੋਂ ਸ਼ਾਂਝੇ ਤੌਰ ’ਤੇ ਸਰਦਾਰ ਹਰੀ ਸਿੰਘ ਨਲੂਆ ਚੌਂਕ ਰਾਏਕੋਟ ਵਿਖੇ ਰੋਸ ਧਰਨਾ ਦਿੱਤਾ ਅਤੇ ਸਰਕਾਰ ਖਿਲਾਫ਼ ਜ਼ੰੰਮ ਕੇ ਨਾਅਰੇਬਾਜ਼ੀ ਕੀਤੀ।ਉਪਰੰਤ ਮੁਲਾਜ਼ਮਾਂ ਵਲੋਂ ਲੇਬਰ ਚੌਂਕ ਰਾਏਕੋਟ ਵਿਖੇ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ।

 

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ 1746 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ ਅਗਲੀ ਖ਼ਬਰ ਮੁਲਾਜ਼ਮ ਜਥੇਬੰਦੀਆਂ ਦੇ ਮਹਾਂ ਹੜਤਾਲ ਦੇ ਸੱਦੇ ਤਹਿਤ ਸ਼ਾਹਕੋਟ ਵਿਚ ਸਮੂਹ ਮੁਲਾਜ਼ਮਾਂ ਵੱਲੋਂ ਤਹਿਸੀਲ ਕੰਪਲੈਕਸ ਵਿਚ ਵਿਸ...
Ad Position 24