27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜ਼ਿਲ੍ਹਾ ਪਠਾਨਕੋਟ ਅੰਦਰ ਸਮੂਹਿਕ ਛੁੱਟੀ ਲੈ ਕੇ ਮੁਲਾਜਮਾਂ ਵਲੋਂ ਅਰਥੀ ਫੂਕ ਪ੍ਰਦਰਸ਼ਨ

ਪਠਾਨਕੋਟ, 27 ਅਗਸਤ (ਸੰਧੂ) - ਪੰਜਾਬ ਸਰਕਾਰ ਦੀਆਂ ਕਰਮਚਾਰੀ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਅੱਜ ਪਠਾਨਕੋਟ ਦੇ ਬੱਸ ਸਟੈਂਡ ਤੇ ਪੰਜਾਬ ਕਰਮਚਾਰੀ-ਪੈਨਸ਼ਨਰ ਸੰਯੁਕਤ ਫਰੰਟ ਵਲੋਂ ਸਾਂਝੇ ਤੌਰ 'ਤੇ ਡੀ.ਏ., ਪੁਰਾਣੀ ਪੈਨਸ਼ਨ ਬਹਾਲੀ...

Ad Position 21
No active advertisement
ਅਜੀਤ ਡੈਸਕ 27-08-2026

ਪਠਾਨਕੋਟ, 27 ਅਗਸਤ (ਸੰਧੂ) - ਪੰਜਾਬ ਸਰਕਾਰ ਦੀਆਂ ਕਰਮਚਾਰੀ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਅੱਜ ਪਠਾਨਕੋਟ ਦੇ ਬੱਸ ਸਟੈਂਡ ਤੇ ਪੰਜਾਬ ਕਰਮਚਾਰੀ-ਪੈਨਸ਼ਨਰ ਸੰਯੁਕਤ ਫਰੰਟ ਵਲੋਂ ਸਾਂਝੇ ਤੌਰ 'ਤੇ ਡੀ.ਏ., ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਸਮੇਤ ਹੋਰ ਮੰਗਾਂ ਨੂੰ ਲੈ ਕੇ ਇਕ ਵੱਡਾ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਇਸ ਅੱਜ ਦੇ ਰੋਸ ਪ੍ਰਦਰਸ਼ਨ ਦੀ ਮੁੱਖ ਗੱਲ ਇਹ ਰਹੀ ਕਿ ਇਸ ਰੋਸ ਪ੍ਰਦਰਸ਼ਨ ਦੇ ਵਿਚ ਵੱਡੀ ਗਿਣਤੀ ਦੇ ਵਿਚ ਮਹਿਲਾ ਕਰਮਚਾਰੀ ਸ਼ਾਮਿਲ ਹੋਈਆਂ। ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਵੱਡੀ ਗਿਣਤੀ ਵਿਚ ਸਮੂਹਿਕ ਛੁੱਟੀ ਦੇ ਕਾਰਨ ਜਿੱਥੇ ਲਗਭਗ ਸਾਰੇ ਹੀ ਦਫ਼ਤਰ ਪੂਰਨ ਤੌਰ 'ਤੇ ਬੰਦ ਰਹੇ ਉੱਥੇ ਹੀ ਰੋਡਵੇਜ਼ ਦੀਆਂ ਬੱਸਾਂ ਸਮੇਤ ਸਰਕਾਰੀ ਸਕੂਲ ਵੀ ਪੂਰਨ ਤੌਰ ਤੇ ਬੰਦ ਰਹੇ । ਆਗੂਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਮੁਲਾਜ਼ਮਾਂ ਦੇ ਹੱਕਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਕੀਤੇ ਵਾਅਦਿਆਂ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ।ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਮਹਿੰਗਾਈ ਭੱਤੇ ਦੀਆਂ ਬਕਾਇਆ 18 ਫ਼ੀਸਦੀ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ 17-07-2020 ਦਾ ਪੱਤਰ ਰੱਦ ਕਰਕੇ ਪੰਜਾਬ ਦੇ ਮੁਲਾਜ਼ਮਾਂ ਲਈ ਵੇਤਨ ਸਕੇਲ ਸਹੀ ਢੰਗ ਨਾਲ ਲਾਗੂ ਕੀਤੇ ਜਾਣ। ਇਸ ਤੋਂ ਇਲਾਵਾ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਦੇਣ, ਮਾਨਭੱਤਾ ਵਰਕਰਾਂ ’ਤੇ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਨ, ਏ.ਸੀ.ਪੀ. ਸਕੀਮ ਬਹਾਲ ਕਰਨ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇ ਕੇ ਪੈਨਸ਼ਨ ਸੋਧਣ ਅਤੇ ਵੱਖ-ਵੱਖ ਵਿਭਾਗਾਂ ਦੇ ਕੱਚੇ ਤੇ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਗਈ।ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਹੱਲ ਕਰਨਾ ਚਾਹੀਦਾ ਹੈ।  ਇਸ ਦੌਰਾਨ ਪਠਾਨਕੋਟ ਦੇ ਬੱਸ ਸਟੈਂਡ ਤੋਂ ਇਕ ਰੋਸ ਰੈਲੀ ਵੀ ਕੱਢੀ ਗਈ ਜੋ ਕਿ ਪਠਾਨਕੋਟ ਦੇ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਰੇਲਵੇ ਰੋਡ, ਇੰਦਰਾ ਕਲੋਨੀ ਮੋੜ ਤੋਂ ਹੁੰਦੇ ਹੋਏ ਵਾਲਮੀਕੀ ਚੌਂਕ ਪਹੁੰਚੀ ਜਿੱਥੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਵੱਡਾ ਪ੍ਰਦਰਸ਼ਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ 'ਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦਫ਼ਤਰਾਂ 'ਚ ਪਸਰਿਆ ਸੰਨਾਟਾ ਅਗਲੀ ਖ਼ਬਰ ਭਾਰਤ ਅਤੇ ਸ੍ਰੀਲੰਕਾ ਦਰਮਿਆਨ ਦੂਜਾ ਟੈਸਟ ਡਰਾਅ, ਭਾਰਤ ਨੇ 1-0 ਨਾਲ ਜਿੱਤੀ ਲੜੀ
Ad Position 24