27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਡੇਰਾਬੱਸੀ 'ਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦਫ਼ਤਰਾਂ 'ਚ ਪਸਰਿਆ ਸੰਨਾਟਾ

ਡੇਰਾਬੱਸੀ (ਮੁਹਾਲੀ), 27 ਅਗਸਤ (ਰਣਬੀਰ ਸਿੰਘ ਪੜ੍ਹੀ) - ਮੁਲਾਜ਼ਮ ਸੰਘਰਸ਼ ਮਹਾਂਸੰਘ ਪੰਜਾਬ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਦਿੱਤੇ ਗਏ ਸੂਬਾ ਪੱਧਰੀ ਸੱਦੇ ਦਾ ਅੱਜ ਡੇਰਾ ਬੱਸੀ ਵਿਖੇ ਵਿਆਪਕ ਅਤੇ ਵੱਡਾ ਅਸਰ ਦੇਖਣ ਨੂੰ ਮਿਲ...

Ad Position 21
No active advertisement
ਅਜੀਤ ਡੈਸਕ 27-08-2026

ਡੇਰਾਬੱਸੀ (ਮੁਹਾਲੀ), 27 ਅਗਸਤ  (ਰਣਬੀਰ ਸਿੰਘ ਪੜ੍ਹੀ) - ਮੁਲਾਜ਼ਮ ਸੰਘਰਸ਼ ਮਹਾਂਸੰਘ ਪੰਜਾਬ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਦਿੱਤੇ ਗਏ ਸੂਬਾ ਪੱਧਰੀ ਸੱਦੇ ਦਾ ਅੱਜ ਡੇਰਾ ਬੱਸੀ ਵਿਖੇ ਵਿਆਪਕ ਅਤੇ ਵੱਡਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇੱਥੋਂ ਦੇ ਤਮਾਮ ਪ੍ਰਮੁੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਮੁਕੰਮਲ ਕਲਮ ਛੋੜ ਹੜਤਾਲ 'ਤੇ  ਬੈਠੇ ਹਨ, ਜਿਸ ਕਾਰਨ ਸਮੁੱਚੇ ਸਰਕਾਰੀ ਦਫ਼ਤਰਾਂ ਅੰਦਰ ਸੰਨਾਟਾ ਪਸਰ ਗਿਆ ਹੈ ਅਤੇ ਪ੍ਰਸ਼ਾਸਕੀ ਮਸ਼ੀਨਰੀ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਤਹਿਸੀਲ ਕੰਪਲੈਕਸ, ਸਬ-ਰਜਿਸਟਰਾਰ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਅਤੇ ਨਗਰ ਕੌਂਸਲ ਅੰਦਰ ਮੁਲਾਜ਼ਮਾਂ ਦੀਆਂ ਸੀਟਾਂ ਖ਼ਾਲੀ ਪਈਆਂ ਹਨ, ਜਦਕਿ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ.ਪੀ.ਈ.ਓ.) ਦਫ਼ਤਰ ਨੂੰ ਬਾਹਰੋਂ ਮੁਕੰਮਲ ਜਿੰਦਰਾ ਲੱਗਿਆ ਹੋਇਆ ਹੈ। ਰਜਿਸਟਰੀਆਂ, ਇੰਤਕਾਲ ਅਤੇ ਹੋਰ ਪ੍ਰਸ਼ਾਸਕੀ ਕੰਮ ਨਾ ਹੋਣ ਕਾਰਨ ਆਪਣੇ ਰੋਜ਼ਾਨਾ ਦੇ ਕੰਮਾਂ-ਕਾਰਾਂ ਲਈ ਦੂਰ-ਦੁਰਾਡੇ ਪਿੰਡਾਂ ਤੋਂ ਆਏ ਆਮ ਨਾਗਰਿਕ ਬੇਰੰਗ ਵਾਪਸ ਮੁੜਨ ਲਈ ਮਜਬੂਰ ਹਨ।
ਮੁਲਾਜ਼ਮ ਆਗੂਆਂ ਨੇ ਦੋ-ਟੂਕ ਆਖਿਆ ਹੈ ਕਿ ਮਾਣਯੋਗ ਹਾਈ ਕੋਰਟ ਦੇ ਸਿੰਗਲ ਅਤੇ ਡਬਲ ਬੈਂਚ ਦੇ ਫ਼ੈਸਲਿਆਂ ਦੇ ਬਾਵਜੂਦ ਸਰਕਾਰ ਡੀ.ਏ. ਦਾ ਬਕਾਇਆ ਜਾਰੀ ਕਰਨ ਤੋਂ ਟਾਲਾ ਵੱਟ ਰਹੀ ਹੈ। ਉਨ੍ਹਾਂ ਕੱਚੇ, ਅਡਹਾਕ ਅਤੇ ਡੇਲੀਵੇਜ਼ ਵਰਕਰਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ, ਠੇਕੇਦਾਰੀ ਸਿਸਟਮ ਦਾ ਖ਼ਾਤਮਾ ਕਰਨ ਅਤੇ ਪੈਨਸ਼ਨਰਾਂ ਦੀਆਂ ਗਰੈਚੁਟੀ ਸਮੇਤ ਬਕਾਇਆ ਮੰਗਾਂ ਨੂੰ ਤੁਰੰਤ ਮੰਨਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਛੱਡਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਸ ਪੰਜਾਬ ਦੇ ਨੂੰ ਵੱਡਾ ਹੁਲਾਰਾ, ਵੱਖ ਵੱਖ ਪਾਰਟੀਆਂ ਛੱਡ ਕੇ ਕਈ ਆਗੂ ਹੋਏ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਜ਼ਿਲ੍ਹਾ ਪਠਾਨਕੋਟ ਅੰਦਰ ਸਮੂਹਿਕ ਛੁੱਟੀ ਲੈ ਕੇ ਮੁਲਾਜਮਾਂ ਵਲੋਂ ਅਰਥੀ ਫੂਕ ਪ੍ਰਦਰਸ਼ਨ
Ad Position 24