27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕੱਲ੍ਹ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਭੈਣਾਂ ਦੇ ਖਾਤਿਆਂ ਵਿਚ 'ਸਤਿਕਾਰ ਯੋਜਨਾ' ਦਾ ਸ਼ਗਨ ਵੀ ਪਹੁੰਚ ਜਾਵੇਗਾ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 27 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਅੱਜ ਪਿੰਡ ਕਾਹਲਵਾਂ, ਕਰਤਾਰਪੁਰ ਵਿਖੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਅਤੇ ਪਿਆਰ ਦੇਖ ਕੇ ਦਿਲ ਖੁਸ਼ ਹੋ ਗਿਆ... ਤੁਹਾਡਾ ਇਹ...

Ad Position 21
No active advertisement
ਅਜੀਤ ਡੈਸਕ 27-08-2026

ਚੰਡੀਗੜ੍ਹ, 27 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਅੱਜ ਪਿੰਡ ਕਾਹਲਵਾਂ, ਕਰਤਾਰਪੁਰ ਵਿਖੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਅਤੇ ਪਿਆਰ ਦੇਖ ਕੇ ਦਿਲ ਖੁਸ਼ ਹੋ ਗਿਆ... ਤੁਹਾਡਾ ਇਹ ਹੌਂਸਲਾ ਮੈਨੂੰ ਹੋਰ ਤਾਕਤ ਦਿੰਦਾ ਹੈ... 
ਸਾਡੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਲੋਕ ਹਿੱਤ ਵਾਲੇ ਫ਼ੈਸਲੇ ਲੈਣੇ ਸ਼ੁਰੂ ਕੀਤੇ, 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਖੇਤਾਂ ਲਈ ਦਿਨੇ ਨਹਿਰੀ ਪਾਣੀ ਮਿਲ ਰਿਹਾ ਹੈ ਅਤੇ 70,840 ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਨੌਕਰੀਆਂ ਦਿੱਤੀਆਂ ਗਈਆਂ ਹਨ... 
ਕੱਲ੍ਹ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਮੇਰੀਆਂ ਭੈਣਾਂ ਦੇ ਖਾਤਿਆਂ ਵਿਚ 'ਸਤਿਕਾਰ ਯੋਜਨਾ' ਦਾ ਸ਼ਗਨ ਵੀ ਪਹੁੰਚ ਜਾਵੇਗਾ... ਪਿੰਡ ਕਾਹਲਵਾਂ ਦੇ ਵਿਕਾਸ ਲਈ 51 ਲੱਖ ਰੁਪਏ ਦਾ ਚੈੱਕ ਵੀ ਪੰਚਾਇਤ ਨੂੰ ਸੌਂਪਿਆ ਹੈ... ਪੰਜਾਬੀਆਂ ਦਾ ਪੈਸਾ ਪੰਜਾਬੀਆਂ 'ਤੇ ਹੀ ਖਰਚ ਹੋਵੇਗਾ...।

Ad Position 22
No active advertisement
ਪਿਛਲੀ ਖ਼ਬਰ ਡੈਨੀ ਬੰਡਾਲਾ ਦੀ ਅਗਵਾਈ ਹੇਠ ਕਾਂਗਰਸ ਵਲੋਂ ਪੁਤਲਾ ਫੂਕ ਪ੍ਰਦਰਸ਼ਨ ਅਗਲੀ ਖ਼ਬਰ ਦਿੜ੍ਹਬਾ ਪੁੱਜੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸੰਗਤਾਂ ਵੱਲੋਂ ਜੋਸ਼ੋ-ਖਰੋਸ਼ ਨਾਲ ਸਵਾਗਤ
Ad Position 24