27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਡੈਨੀ ਬੰਡਾਲਾ ਦੀ ਅਗਵਾਈ ਹੇਠ ਕਾਂਗਰਸ ਵਲੋਂ ਪੁਤਲਾ ਫੂਕ ਪ੍ਰਦਰਸ਼ਨ

ਜੰਡਿਆਲਾ ਗੁਰੂ (ਅੰਮ੍ਰਿਤਸਰ), 27 ਅਗਸਤ (ਪ੍ਰਮਿੰਦਰ ਸਿੰਘ ਜੋਸਨ) - ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਜਰੂਰੀ ਵਸਤੂਆਂ ਦੀ ਮਹਿੰਗਾਈ ਦੇ ਵਿਰੁੱਧ ਕਾਂਗਰਸ ਪਾਰਟੀ ਵਲੋਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ, ਵਿਧਾਨ...

Ad Position 21
No active advertisement
ਅਜੀਤ ਡੈਸਕ 27-08-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 27 ਅਗਸਤ (ਪ੍ਰਮਿੰਦਰ ਸਿੰਘ ਜੋਸਨ)  - ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਜਰੂਰੀ ਵਸਤੂਆਂ ਦੀ ਮਹਿੰਗਾਈ ਦੇ ਵਿਰੁੱਧ ਕਾਂਗਰਸ ਪਾਰਟੀ ਵਲੋਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ, ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ  ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਵਿਖੇ ਰੋਸ ਮਾਰਚ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਭਗਵਾਨ ਵਾਲਮੀਕ ਚੌਂਕ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ । ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸਤ ਦੇ ਅਨਾੜੀਆਂ ਦੀ ਸਰਕਾਰ ਹੈ ਅਤੇ ਪੰਜਾਬ ਚ ਹਰ ਫ਼ਰੰਟ ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਅਤੇ ਮਹਿਗਾਈ ਐਨੀ ਵੱਧ ਗਈ ਹੈ ਕਿ ਗਰੀਬ ਲੋਕਾਂ ਦਾ ਜੀਵਨ ਨਿਰਵਾਹ ਕਰਨਾ ਬਹੁਤ ਔਖਾ ਹੋਇਆ ਪਿਆ ਹੈ । ਉਨ੍ਹਾਂ ਕਿਹਾ ਕਿ ਅਣ ਐਲਾਨੇ ਬਿਜਲੀ ਕੱਟਾਂ ਕਾਰਨ ਗਰੀਬ ਵਰਗਾਂ ਨੂੰ ਵੱਡੀਆਂ ਮੁਸ਼ਕਿਲ ਦਾ ਸਾਹਮਣਾਂ ਕਰਨਾ ਪੈ ਰਿਹਾ ਹੈ।  ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਵਿਚ ਫ਼ਿਰੌਤੀਆਂ, ਕਤਲੋ ਗਾਰਦ, ਲੁੱਟਾਂ ਖੋਹਾਂ ਦਾ ਬੋਲਬਾਲਾ ਹੈ। ਵਪਾਰੀ,  ਦੁਕਾਨਦਾਰ,  ਕੰਮਕਾਰ ਵਾਲੇ ਲੋਕ ਫਿਰੌਤੀਆਂ ਨਹੀਂ ਦਿੰਦੇ ਤਾਂ ਉਨ੍ਹਾਂ ਦੇ ਘਰਾਂ ਤੇ ਸ਼ਰ੍ਹੇਆਮ ਗੋਲੀਆਂ ਮਾਰੀਆਂ ਜਾ ਰਹੀਆਂ ਹਨ ਅਤੇ ਗੋਲੀਆਂ ਚਲਾਉਣ ਵਾਲੇ ਸ਼ਰੇਆਮ ਗੋਲੀਆਂ ਚਲਾ ਕੇ ਚਲੇ ਜਾਂਦੇ ਹਨ ਪਰ ਉਨ੍ਹਾਂ ਨੂੰ ਪੁੱਛਣ ਜਾਂ ਰੋਕਣ ਵਾਲਾ ਕੋਈ ਨਹੀਂ ਹੈ ।

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਸਿਵਲ ਹਸਪਤਾਲ ਵਿਚ ਇਲਾਜ ਦੌਰਾਨ ਹੋਈ ਮੌਤ ਅਗਲੀ ਖ਼ਬਰ ਕੱਲ੍ਹ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਭੈਣਾਂ ਦੇ ਖਾਤਿਆਂ ਵਿਚ 'ਸਤਿਕਾਰ ਯੋਜਨਾ' ਦਾ ਸ਼ਗਨ ਵੀ ਪਹੁੰਚ ਜਾਵੇਗਾ - ਮੁੱਖ...
Ad Position 24