ਕਪੂਰਥਲਾ, 27 ਅਗਸਤ (ਅਮਨਜੋਤ ਸਿੰਘ ਵਾਲੀਆ) - ਬੀਤੇ ਦਿਨੀਂ ਰਾਹਗੀਰਾਂ ਵਲੋਂ ਇਕ ਅਣਪਛਾਤੇ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ਗਿਆ ਸੀ। ਜਿਸਦੀ ਅੱਜ ਦੁਪਹਿਰ ਬਾਅਦ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਜਸ਼ਨ ਨੇ ਦੱਸਿਆ ਕਿ ਰਾਹਗੀਰਾਂ ਵਲੋਂ ਇਕ ਬਜ਼ੁਰਗ ਅਣਪਛਾਤੇ ਵਿਅਕਤੀ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜੋ ਪਿਛਲੇ 2-3 ਦਿਨ ਤੋਂ ਸਿਵਲ ਹਸਪਤਾਲ ਜੇਰੇ ਇਲਾਜ ਸੀ, ਜਿਸਦੀ ਅੱਜ ਮੌਤ ਹੋ ਗਈ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਕੇ ਇਸ ਸੰਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।
ਤਾਜ਼ਾ ਖ਼ਬਰਾਂ
Free
ਅਣਪਛਾਤੇ ਵਿਅਕਤੀ ਦੀ ਸਿਵਲ ਹਸਪਤਾਲ ਵਿਚ ਇਲਾਜ ਦੌਰਾਨ ਹੋਈ ਮੌਤ
ਕਪੂਰਥਲਾ, 27 ਅਗਸਤ (ਅਮਨਜੋਤ ਸਿੰਘ ਵਾਲੀਆ) - ਬੀਤੇ ਦਿਨੀਂ ਰਾਹਗੀਰਾਂ ਵਲੋਂ ਇਕ ਅਣਪਛਾਤੇ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ਗਿਆ ਸੀ। ਜਿਸਦੀ ਅੱਜ ਦੁਪਹਿਰ...
ਅਜੀਤ ਡੈਸਕ
27-08-2026