28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ।

Ad Position 21
No active advertisement
ਅਜੀਤ ਡੈਸਕ 28-08-2026

ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਸ. ਬਾਦਲ ਬੀਤੇ ਦਿਨੀਂ ਨਾਂਦੇੜ ਵਿਖੇ ਇਕ ਵਿਅਕਤੀ ਵਲੋਂ ਹਮਲਾ ਕਰਕੇ ਜ਼ਖਮੀ ਕੀਤੇ ਜਾਣ ਤੋਂ ਬਾਅਦ ਅੱਜ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਹੋਰ ਸਿੰਘ ਸਾਹਿਬਾਨ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਗਰੇਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਲਵਾਂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ। ਸੁਖਬੀਰ ਸਿੰਘ ਬਾਦਲ ਦੇ ਇਸ ਉਪਰੰਤ ਬਾਬਾ ਬਕਾਲਾ ਸਾਹਿਬ ਵਿਖੇ ਅਕਾਲੀ ਦਲ ਦੀ ਸਿਆਸੀ ਕਾਨਫ਼ਰੰਸ ਵਿਚ ਵੀ ਸ਼ਿਰਕਤ ਕਰਨ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਖਰੜ ’ਚ ਸਾੜੀ ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਦੀ ਪੀ.ਜੀ.ਆਈ. ’ਚ ਮੌਤ ਹੋਣ ਦੇ ਮਾਮਲੇ ਵਿਚ ਐੱਫ. ਆਈ. ਆਰ. ਦਰਜ
Ad Position 24