28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ- ਧਾਮੀ

ਅੰਮ੍ਰਿਤਸਰ, 28 ਅਗਸਤ (ਜੱਸ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ 'ਚ....

Ad Position 21
No active advertisement
ਅਜੀਤ ਡੈਸਕ 28-08-2026

ਅੰਮ੍ਰਿਤਸਰ, 28 ਅਗਸਤ (ਜੱਸ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉਥੇ ਕਮਰਸ਼ੀਅਲ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਦੀਆਂ ਖ਼ਬਰਾਂ ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਬੇਹੱਦ ਗੰਭੀਰ ਤੇ ਚਿੰਤਾ ਵਾਲਾ ਮਾਮਲਾ ਆਖਿਆ ਹੈ।

ਜਾਰੀ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਗੁਰੂ ਸਾਹਿਬਾਨ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਿਤ ਅਨੇਕਾਂ ਗੁਰਦੁਆਰੇ ਮੌਜੂਦ ਹਨ। ਇਹ ਧਾਰਮਿਕ ਅਤੇ ਵਿਰਾਸਤੀ ਅਸਥਾਨ ਸਿਰਫ਼ ਇੱਟਾਂ-ਪੱਥਰਾਂ ਦੀਆਂ ਇਮਾਰਤਾਂ ਨਹੀਂ, ਸਗੋਂ ਸਿੱਖ ਕੌਮ ਦੀ ਇਤਿਹਾਸਕ ਪਛਾਣ ਅਤੇ ਵਿਰਾਸਤ ਦੀਆਂ ਨਿਸ਼ਾਨੀਆਂ ਹਨ। ਇਨ੍ਹਾਂ ਨੂੰ ਢਾਹ ਕੇ ਵਪਾਰਕ ਉਸਾਰੀਆਂ ਕਰਨਾ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ।

ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਆਖਿਆ ਕਿ ਉਹ ਤੁਰੰਤ ਦਖ਼ਲ ਦੇ ਕੇ ਚੱਲ ਰਹੀ ਉਸਾਰੀ ਨੂੰ ਰੋਕਣ ਅਤੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਸਿੱਖ ਕੌਮ ਦੇ ਹਵਾਲੇ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘੱਟ-ਗਿਣਤੀ ਭਾਈਚਾਰਿਆਂ ਦੀਆਂ ਧਾਰਮਿਕ ਅਤੇ ਇਤਿਹਾਸਕ ਨਿਸ਼ਾਨੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਇਹ ਮਾਮਲਾ ਕੂਟਨੀਤਕ ਤੌਰ ਤੇ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ।

Ad Position 22
No active advertisement
ਪਿਛਲੀ ਖ਼ਬਰ ਰੱਖੜ ਪੁੰਨਿਆਂ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਹੋਇਆ ਕਾਂਗਰਸ ਦਾ ਵਿਸ਼ਾਲ ਇਕੱਠ ਅਗਲੀ ਖ਼ਬਰ ਰੱਖੜ ਪੁੰਨਿਆਂ ਮੇਲੇ ਮੌਕੇ ਮਾਨ ਸਰਕਾਰ ਨੇ ਮਹਿਲਾਵਾਂ ਦੇ ਖਾਤੇ ’ਚ ਪੈਸੇ ਪਾ ਕੇ ਦਿੱਤਾ ਰੱਖੜੀ ਦਾ ਤੋਹਫ਼ਾ
Ad Position 24