28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਾਨਕਸਰ ਵਿਖੇ ਮੱਥਾ ਟੇਕਿਆ

ਜਗਰਾਉਂ (ਲੁਧਿਆਣਾ), 28 ਅਗਸਤ (ਕੁਲਦੀਪ ਸਿੰਘ ਲੋਹਟ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ...

Ad Position 21
No active advertisement
ਅਜੀਤ ਡੈਸਕ 28-08-2026

ਜਗਰਾਉਂ (ਲੁਧਿਆਣਾ), 28 ਅਗਸਤ (ਕੁਲਦੀਪ ਸਿੰਘ ਲੋਹਟ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਦੀ ਬਰਸੀ ਮੌਕੇ  ਠਾਠ ਨਾਨਕਸਰ ਵਿਖੇ ਮੱਥਾ ਟੇਕਿਆ ਤੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਨਾਨਕਸਰ ਦੇ ਬਾਬਾ ਲੱਖਾ ਸਿੰਘ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸ਼ਾਨਦਾਰ ਢੰਗ ਨਾਲ ਸਵਾਗਤ ਕੀਤਾ। ਉਪਰੰਤ ਉਨ੍ਹਾਂ ਨਾਨਕਸਰ ਦੇ ਪ੍ਰਮੁੱਖ ਅਸਥਾਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੱਜਦਾ ਕੀਤਾ ਅਤੇ ਪੰਜਾਬ, ਹਰਿਆਣਾ ਸਮੇਤ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਇਸ ਦੌਰਾਨ ਬਾਬਾ ਲੱਖਾ ਸਿੰਘ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਗੁਰਦੁਆਰਾ ਸਾਹਿਬ ਦੇ ਧਾਰਮਿਕ ਇਤਿਹਾਸ ਅਤੇ ਇੱਥੇ ਚੱਲ ਰਹੀਆਂ ਧਾਰਮਿਕ ਸੇਵਾਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਮੁੱਖ ਮੰਤਰੀ ਨੇ ਕੁੱਝ ਸਮਾਂ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਘਰ ਦੀ ਮਰਿਆਦਾ ਅਨੁਸਾਰ ਸੇਵਾ-ਸੰਭਾਲ ਵਿਚ ਜੁੜੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਨਾਨਕਸਰ ਵਰਗੇ ਪਵਿੱਤਰ ਅਸਥਾਨ ਸਿੱਖ ਧਰਮ ਦੀਆਂ ਮਹਾਨ ਰਵਾਇਤਾਂ, ਸੇਵਾ ਅਤੇ ਸਿਮਰਨ ਦੀ ਪਰੰਪਰਾ ਨੂੰ ਅੱਗੇ ਵਧਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਇਸ ਮੌਕੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬਾਬਾ ਨੰਦ ਸਿੰਘ ਨੂੰ ਮਹਾਨ ਤਪੱਸਵੀ ਆਖਦਿਆਂ ਕਿਹਾ ਕਿ ਬਾਬਾ ਨੰਦ ਸਿੰਘ ਨੇ ਰੱਬੀ ਬੰਦਗੀ ਨਾਲ ਜੁੜਕੇ ਸਮਾਜ ਅੰਦਰ ਫੈਲੀਆਂ ਅਲਾਮਤਾਂ ਦੇ ਖਾਤਮੇ ਲਈ ਵੱਡਮੁੱਲਾ ਯੋਗਦਾਨ ਪਾਇਆ। ਇਸ ਮੌਕੇ ਬਾਬਾ ਲੱਖਾ ਸਿੰਘ ਵਲੋਂ ਨਾਇਬ ਸਿੰਘ ਸੈਣੀ ਨੂੰ ਗੁਰੂ ਘਰ ਵਲੋਂ ਸਿਰੋਪਾਓ ਅਤੇ ਸ਼ਮਸ਼ੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਨਾਇਬ ਸਿੰਘ ਸੈਣੀ ਅਤੇ ਕੇਵਲ ਸਿੰਘ ਢਿੱਲੋਂ ਨੂੰ ਨਾਨਕਸਰ ਸੰਪਰਦਾਇ ਵਲੋਂ  ਨਿਭਾਈਆਂ ਜਾ ਰਹੀਆਂ ਧਾਰਮਿਕ  ਅਤੇ ਸਮਾਜਿਕ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਅਤੇ ਭਾਜਪਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਹਰਜੋਤ ਕਮਲ ਅਤੇ ਰਾਜਿੰਦਰ ਸ਼ਰਮਾਂ ਜ਼ਿਲ੍ਹਾ ਪ੍ਰਧਾਨ ਅਤੇ ਗੇਜਾ ਰਾਮ ਬਾਲਮੀਕੀ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮਰਹੂਮ ਕਬੱਡੀ ਖਿਡਾਰੀ ਨਿਰਭੈ ਹਠੂਰ ਦੇ ਪਰਿਵਾਰ ਨੂੰ ਦਿੱਤੀ 2 ਲੱਖ ਦੀ ਸਹਾਇਤਾ ਅਗਲੀ ਖ਼ਬਰ 'ਮਿਸ਼ਨ ਕਲੀਨ ਜ਼ੀਰਕਪੁਰ' ਮੁਹਿੰਮ ਨੂੰ ਸਫ਼ਲ ਬਣਾਉਣ ਬਾਬਤ ਪ੍ਰਧਾਨ ਵਿਰਕ ਵਲੋਂ ਸਹਿਯੋਗ ਦੀ ਮੰਗ
Ad Position 24