ਕਾਠਮੰਡੂ, 28 ਅਗਸਤ - ਨੇਪਾਲੀ ਅਧਿਕਾਰੀਆਂ ਨੇ ਇਕ ਵਾਰ ਫਿਰ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਹਫ਼ਤੇ ਦੀ ਸ਼ੁਰੂਆਤ 'ਚ ਭਿਆਨਕ ਹੜ੍ਹ ਦੇ ਸਥਾਨ 'ਤੇ ਪਾਣੀ ਦਾ ਪੱਧਰ ਵੱਧਣ ਤੋਂ ਬਾਅਦ ਇਹ ਚਿਤਾਵਨੀ ਜਾਰੀ ਕੀਤੀ ਗਈ ਹੈ।
ਅਧਿਕਾਰੀਆਂ ਨੇ ਇਲਾਕੇ 'ਚ ਮੌਜੂਦ ਲੋਕਾਂ ਅਤੇ ਬਚਾਅ ਕਰਮਚਾਰੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਹੈ।