29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਅੱਧੀ ਦਰਜਨ ਦੇ ਕਰੀਬ ਦੁਕਾਨਾਂ ਸੜ ਕੇ ਹੋਈਆਂ ਸੁਆਹ

ਰਾਜਪੁਰਾ (ਪਟਿਆਲਾ), 29 ਅਗਸਤ (ਰਣਜੀਤ ਸਿੰਘ) - ਇੱਥੋਂ ਦੇ ਟਾਹਲੀ ਵਾਲਾ ਚੌਂਕ ਨੇੜੇ ਰਾਜਪੁਰਾ ਪਟਿਆਲਾ ਰੋਡ 'ਤੇ ਅੱਧੀ ਦਰਜਨ ਦੇ ਕਰੀਬ ਵੱਖ-ਵੱਖ ਤਰ੍ਹਾਂ ਦੀਆਂ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ। ਇਨ੍ਹਾਂ ਦੁਕਾਨਾਂ ਵਿਚ ਲੋਹੇ ਦੇ ਸਮਾਨ ਦੀਆਂ ਦੁਕਾਨਾਂ, ਲੱਕੜ ਦੇ ਸਮਾਨ...

Ad Position 21
No active advertisement
ਅਜੀਤ ਡੈਸਕ 29-08-2026

ਰਾਜਪੁਰਾ (ਪਟਿਆਲਾ), 29 ਅਗਸਤ (ਰਣਜੀਤ ਸਿੰਘ) - ਇੱਥੋਂ ਦੇ ਟਾਹਲੀ ਵਾਲਾ ਚੌਂਕ ਨੇੜੇ ਰਾਜਪੁਰਾ ਪਟਿਆਲਾ ਰੋਡ 'ਤੇ ਅੱਧੀ ਦਰਜਨ ਦੇ ਕਰੀਬ ਵੱਖ-ਵੱਖ ਤਰ੍ਹਾਂ ਦੀਆਂ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ। ਇਨ੍ਹਾਂ ਦੁਕਾਨਾਂ ਵਿਚ ਲੋਹੇ ਦੇ ਸਮਾਨ ਦੀਆਂ ਦੁਕਾਨਾਂ, ਲੱਕੜ ਦੇ ਸਮਾਨ ਦੀਆਂ ਦੁਕਾਨਾਂ ਅਤੇ ਫਾਈਬਰ ਦੀਆਂ ਦੁਕਾਨਾਂ ਸ਼ਾਮਿਲ ਸਨ। ਭਾਵੇਂ ਕਿ ਅੱਗ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਮੌਕੇ 'ਤੇ ਖੜੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਇਹ ਸ਼ਾਰਟ ਸਰਕਟ ਕਾਰਨ ਹੋਇਆ ਹੋ ਸਕਦਾ ਹੈ। ਅੱਗ ਵਿਚ ਕੀ ਕੀ ਨੁਕਸਾਨ ਹੋਇਆ ਉਹ ਅਜੇ ਗਿਣਤੀ ਕਰਨ ਤੋਂ ਬਾਅਦ ਪਤਾ ਲੱਗੇਗਾ। ਦੁਕਾਨਦਾਰਾਂ ਦਾ ਇਹ ਵੀ ਕਹਿਣਾ ਹੈ ਕਿ ਉਹ ਆਪਣੀਆਂ ਦੁਕਾਨਾਂ ਰਾਤ 9.30 ਕੇ ਵਜੇ ਆਮ ਵਾਂਗ ਬੰਦ ਕਰਕੇ ਗਏ ਸਨ, ਪਰ ਸਵੇਰੇ ਅੱਗ ਦੀਆਂ ਲਪਟਾਂ ਦੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਦੁਕਾਨਦਾਰਾਂ ਅਨੁਸਾਰ ਦੁਕਾਨਾਂ ਵਿਚ ਪਿਆ ਉਨ੍ਹਾਂ ਦਾ ਕੈਸ਼ ਵੀ ਸੜ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਅਰਦਾਸ ਸਮਾਗਮ ਅਗਲੀ ਖ਼ਬਰ ਆਈਆਈਟੀ ਦਿੱਲੀ ਦੇ ਡਾਇਰੈਕਟਰ ਵਲੋਂ ਕੈਂਪਸ ਚ ਵਧਦੇ ਵਿਰੋਧ ਪ੍ਰਦਰਸ਼ਨਾਂ 'ਤੇ ਵਿਦਿਆਰਥੀਆਂ ਨੂੰ ਅਨੁਸ਼ਾਸਨੀ ਕਾਰਵਾਈ ਦੀ...
Ad Position 24