29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਭਾਈ ਜਗਤਾਰ ਸਿੰਘ ਤਾਰਾ ਵਲੋਂ ਭਾਈ ਦਿਲਾਵਰ ਸਿੰਘ ਦੀ ਸ਼ਹੀਦੀ ਵਰ੍ਹੇਗੰਢ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਉਣ ਦੀ ਅਪੀਲ

ਮਾਨਸਾ, 29 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ’ਚ ਬੁੜੈਲ ਜੇਲ੍ਹ ਵਿਖੇ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਭਾਈ ਜਗਤਾਰ ਸਿੰਘ ਤਾਰਾ ਨੇ ਆਪਣੇ ਕਰੀਬੀ ਸਾਥੀ ਸ਼ਹੀਦ ਭਾਈ ਦਿਲਾਵਰ ਸਿੰਘ ਦੀ 31ਵੀਂ ਸ਼ਹੀਦੀ...

Ad Position 21
No active advertisement
ਅਜੀਤ ਡੈਸਕ 29-08-2026

ਮਾਨਸਾ, 29 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ’ਚ ਬੁੜੈਲ ਜੇਲ੍ਹ ਵਿਖੇ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਭਾਈ ਜਗਤਾਰ ਸਿੰਘ ਤਾਰਾ ਨੇ ਆਪਣੇ ਕਰੀਬੀ ਸਾਥੀ ਸ਼ਹੀਦ ਭਾਈ ਦਿਲਾਵਰ ਸਿੰਘ ਦੀ 31ਵੀਂ ਸ਼ਹੀਦੀ ਵਰ੍ਹੇਗੰਢ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੇ ਪੱਧਰ ’ਤੇ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਸਿੱਖ ਸੰਗਤ ਉਨ੍ਹਾਂ ਦੀ ਸ਼ਹਾਦਤ ਨੂੰ ਵਿਸ਼ਵ ਪੱਧਰ ’ਤੇ ਸਿਜਦਾ ਕਰੇ। ਦੱਸਣਯੋਗ ਹੈ ਕਿ ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਭਾਈ ਤਾਰਾ ਨਾਲ ਬੀਤੇ ਕੱਲ੍ਹ ਜੇਲ੍ਹ ਵਿਖੇ ਮੁਲਾਕਾਤ ਕੀਤੀ ਸੀ, ਦੇ ਰਾਹੀਂ ਉਨ੍ਹਾਂ ਇਹ ਸੰਦੇਸ਼ ਸਿੱਖ ਕੌਮ ਦੇ ਨਾਂਅ ਭੇਜਿਆ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਖਾਰਾ ਨੇ ਦੱਸਿਆ ਕਿ ਭਾਈ ਤਾਰਾ ਨੇ ਮਿਲਣੀ ਮੌਕੇ ਦਿਲਾਵਰ ਸਿੰਘ ਨਾਲ ਲੰਬੀ ਸਾਂਝ ਅਤੇ ਬੀਤੇ ਸਮੇਂ ਦੀਆਂ ਯਾਦਾਂ ਨੂੰ ਵੀ ਯਾਦ ਕੀਤਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਸਿੱਖ ਵੱਸਦੇ ਹਨ, ਦੁਨੀਆ ਦੇ ਹਰ ਉਸ ਕੋਨੇ ’ਚ ਇਹ ਸ਼ਹੀਦੀ ਸਮਾਗਮ ਮਨਾਇਆ ਜਾਵੇ।

Ad Position 22
No active advertisement
ਪਿਛਲੀ ਖ਼ਬਰ ਸਾਨੂੰ ਬੀਜੇਪੀ ਨਾਲ ਗਠਜੋੜ ਵਿਚ ਕੋਈ ਦਿੱਕਤ ਨਹੀਂ- ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ
Ad Position 24