29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਡਿਪਟੀ ਕਮਿਸ਼ਨਰ ਵਲੋਂ ਭੁਲੱਥ ਵਿਖੇ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ

ਭੁਲੱਥ (ਕਪੂਰਥਲਾ), 29 ਅਗਸਤ (ਮਨਜੀਤ ਸਿੰਘ ਰਤਨ)- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵਲੋਂ ਅੱਜ ਭੁਲੱਥ ਦਾ ਦੌਰਾ....

Ad Position 21
No active advertisement
ਅਜੀਤ ਡੈਸਕ 29-08-2026

ਭੁਲੱਥ (ਕਪੂਰਥਲਾ), 29 ਅਗਸਤ (ਮਨਜੀਤ ਸਿੰਘ ਰਤਨ)- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵਲੋਂ ਅੱਜ ਭੁਲੱਥ ਦਾ ਦੌਰਾ ਕਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੇ ਵਜੋਂ 2 ਸਤੰਬਰ ਨੂੰ ਕਰਵਾਏ ਜਾਣ ਵਾਲੇ ਸ਼ਾਨਦਾਰ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਅਤੇ ਐਸ.ਐਸ.ਪੀ. ਗੌਰਵ ਤੂਰਾ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਦੱਸਿਆ ਕਿ ਇਹ ਸ਼ਾਨਦਾਰ ਡ੍ਰੋਨ ਸ਼ੋਅ 2 ਸਤੰਬਰ ਨੂੰ ਸ਼ਾਮ 7 ਵਜੇ ਭੁਲੱਥ ਵਿਖੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਰਾਤ ਦੇ ਆਕਾਸ਼ ਵਿਚ ਇਹ ਪ੍ਰਭਾਵਸ਼ਾਲੀ ਡਿਜੀਟਲ ਪ੍ਰਦਰਸ਼ਨ ਇਕ ਆਕਰਸ਼ਕ ਹਵਾਈ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਦਰਸਾਏਗਾ, ਜਿਸ ਵਿਚ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਅਮਰ ਸੰਦੇਸ਼ ਨਾਲ ਜੋੜਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਇਹ ਡ੍ਰੋਨ ਸ਼ੋਅ ਲਗਭਗ 25 ਤੋਂ 30 ਮਿੰਟ ਹੋਵੇਗਾ। ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਅਤੇ ਸੰਗਤਾਂ ਦੀ ਸਹੂਲਤ ਲਈ ਸਮੇਂ ਸਿਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਖਾਸ ਤੌਰ 'ਤੇ ਸਮਾਗਮ ਵਾਲੀ ਥਾਂ 'ਤੇ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲੇ ਸਾਫ਼ ਪਾਣੀ, ਸਫ਼ਾਈ, ਸੁਰੱਖਿਆ ਅਤੇ ਹੋਰ ਜ਼ਰੂਰੀ ਸਹੂਲਤਾਂ 'ਤੇ ਜ਼ੋਰ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਮੀ, ਸਪੀਕਰ ਸੰਧਵਾਂ ਤੇ ਮੁੱਖ ਮੰਤਰੀ ਦੇ ਮਾਤਾ ਨਾਨਕਸਰ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ 4 ਮੋਟਰਸਾਈਕਲਾਂ ਸਮੇਤ 3 ਨੌਜਵਾਨ ਕਾਬੂ
Ad Position 24