29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਲੋਂ ਵਫ਼ਦ ਭੇਜਣ ਦਾ ਫ਼ੈਸਲਾ

ਅੰਮ੍ਰਿਤਸਰ, 29 ਅਗਸਤ (ਜਸਵੰਤ ਸਿੰਘ ਜੱਸ)- ਨੇਪਾਲ ਵਿਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ...

Ad Position 21
No active advertisement
ਅਜੀਤ ਡੈਸਕ 29-08-2026

ਅੰਮ੍ਰਿਤਸਰ, 29 ਅਗਸਤ (ਜਸਵੰਤ ਸਿੰਘ ਜੱਸ)- ਨੇਪਾਲ ਵਿਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਰਾਹਤ ਅਤੇ ਸਹਾਇਤਾ ਕਾਰਜਾਂ ਲਈ ਇਕ ਵਿਸ਼ੇਸ਼ ਵਫ਼ਦ ਨੇਪਾਲ ਭੇਜਿਆ ਜਾ ਰਿਹਾ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਕਾਠਮੰਡੂ ਸਥਿਤ ਸਿੱਖ ਮਿਸ਼ਨ ਤੋਂ ਮੁਢਲੀ ਰਿਪੋਰਟ ਲੈ ਕੇ ਤੁਰੰਤ ਵਫ਼ਦ ਭੇਜਣ ਦਾ ਫੈਸਲਾ ਕੀਤਾ ਹੈ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਆਜ਼ਾਦ ਦੀਪ ਸਿੰਘ ਨੂੰ ਭੇਜਿਆ ਜਾ ਰਿਹਾ ਹੈ।

ਪ੍ਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੁਦਰਤੀ ਆਫ਼ਤਾਂ ਸਮੇਂ ਹਮੇਸ਼ਾ ਮੋਹਰੀ ਹੋ ਕੇ ਮਨੁੱਖਤਾ ਦੀ ਸੇਵਾ ਕੀਤੀ ਹੈ। ਇਸ ਔਖੀ ਘੜੀ ਵਿਚ ਵੀ ਮਾਨਵਤਾ ਦੀ ਸੇਵਾ ਨੂੰ ਆਪਣਾ ਫ਼ਰਜ਼ ਸਮਝਦਿਆਂ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਫ਼ੈਸਲਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੰਦੇਸ਼ ਸਿੱਖ ਜੀਵਨ ਦਾ ਅਹਿਮ ਹਿੱਸਾ ਹੈ। ਕੁਦਰਤੀ ਆਫ਼ਤ ਕਿਸੇ ਧਰਮ, ਜਾਤ ਜਾਂ ਖਿੱਤੇ ਦੀ ਹੱਦ ਨਹੀਂ ਵੇਖਦੀ, ਇਸ ਲਈ ਦੁੱਖ ਦੀ ਇਸ ਘੜੀ ਵਿਚ ਪੀੜਤਾਂ ਦੇ ਨਾਲ ਖੜ੍ਹਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੇਪਾਲ ਵਿਚ ਹੜ੍ਹਾਂ ਕਾਰਨ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋਏ ਹਨ ਅਤੇ ਕਈ ਪਰਿਵਾਰਾਂ ਨੂੰ ਜਾਨ-ਮਾਲ ਦਾ ਨੁਕਸਾਨ ਝੱਲਣਾ ਪਿਆ ਹੈ। ਅਜਿਹੇ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਭੇਜਿਆ ਜਾ ਰਿਹਾ ਵਫ਼ਦ ਸਥਾਨਕ ਹਾਲਾਤ ਦਾ ਜਾਇਜ਼ਾ ਲਵੇਗਾ ਤਾਂ ਜੋ ਲੋੜ ਅਨੁਸਾਰ ਰਾਹਤ ਸਮੱਗਰੀ ਭੇਜੀ ਜਾ ਸਕੇ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਵੀ ਸਮੇਂ-ਸਮੇਂ ’ਤੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਜਾਂਦੀ ਰਹੀ ਹੈ। ਨੇਪਾਲ ਦੇ ਹੜ੍ਹ ਪੀੜਤਾਂ ਲਈ ਵੀ ਸ਼੍ਰੋਮਣੀ ਕਮੇਟੀ ਆਪਣੀ ਸਮਰੱਥਾ ਅਨੁਸਾਰ ਹਰ ਸੰਭਵ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ‘ਸਰਬੱਤ ਦੇ ਭਲੇ ਦੀ ਭਾਵਨਾ ਤਹਿਤ ਹਰ ਲੋੜਵੰਦ ਤੱਕ ਸਹਾਇਤਾ ਪਹੁੰਚਾਉਣ ਦਾ ਯਤਨ ਕੀਤਾ ਜਾਵੇਗਾ। ਵਫ਼ਦ ਦੇ ਮੈਂਬਰ ਸਥਾਨਕ ਪ੍ਰਸ਼ਾਸਨ ਅਤੇ ਸੇਵਾ ਕਾਰਜਾਂ ਵਿਚ ਲੱਗੀਆਂ ਸੰਸਥਾਵਾਂ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਨੇਪਾਲ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਵੱਧ ਤੋਂ ਵੱਧ ਸਹਿਯੋਗ ਅਤੇ ਸੇਵਾ ਦੀ ਭਾਵਨਾ ਨਾਲ ਅੱਗੇ ਆਉਣ।

Ad Position 22
No active advertisement
ਪਿਛਲੀ ਖ਼ਬਰ ਰਸਤਾ ਰੋਕ ਕੇ ਕੁੱਟਮਾਰ ਕਰਕੇ ਗੰਭੀਰ ਸੱਟਾਂ ਲਗਾਉਣ ਦੇ ਲਗਾਏ ਦੋਸ਼, ਘਰ ਦੇ ਸਮਾਨ ਦੀ ਕੀਤੀ ਭੰਨ ਤੋੜ ਅਗਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਦੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲ ਕੇ ਕੀਤਾ ਧੰਨਵ...
Ad Position 24