29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਨਾਲ ਕੀਤੀ ਮੁਲਾਕਾਤ

ਬੈਂਗਲੁਰੂ, 29 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ...

Ad Position 21
No active advertisement
ਅਜੀਤ ਡੈਸਕ 29-08-2026

ਬੈਂਗਲੁਰੂ, 29 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਆਰਟ ਆਫ ਲਿਵਿੰਗ ਦੇ ਸੰਸਥਾਪਕ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੌਰਾਨ ਵੱਖ-ਵੱਖ ਸਮਾਜਿਕ ਅਤੇ ਲੋਕ-ਭਲਾਈ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਆਪਸੀ ਸਾਂਝ, ਸ਼ਾਂਤੀ ਅਤੇ ਮਨੁੱਖੀ ਭਲਾਈ ਨਾਲ ਸਬੰਧਤ ਪਹਿਲੂਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।

ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਬੈਂਗਲੁਰੂ ਵਿਖੇ 'ਆਰਟ ਆਫ਼ ਲਿਵਿੰਗ' (Art of Living) ਆਸ਼ਰਮ ਵਿਚ ਅਧਿਆਤਮਿਕ ਗੁਰੂ ਸ਼੍ਰੀ ਸ਼੍ਰੀ ਰਵੀ ਸ਼ੰਕਰ ਜੀ ਨਾਲ ਮੁਲਾਕਾਤ ਕੀਤੀ... ਇਸ ਦੌਰਾਨ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਨੀਸ਼ ਸਿਸੋਦੀਆ ਜੀ ਨਾਲ ਗੁਰੂਦੇਵ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ... ਸਮਾਜ ਭਲਾਈ, ਸਿੱਖਿਆ, ਮਾਨਸਿਕ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਹੋਇਆ ਅਤੇ ਪੰਜਾਬ ਸਮੇਤ ਸਮੁੱਚੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਦੀ ਕਾਮਨਾ ਕੀਤੀ। 

Ad Position 22
No active advertisement
ਪਿਛਲੀ ਖ਼ਬਰ —ਆਇਰਿਸ਼ ਓਪਨ— ਗੋਲਫਰ ਪ੍ਰਣਵੀ ਕੱਟ ਹਾਸਿਲ ਕਰਨ ਵਾਲੀ ਇਕਲੌਤੀ ਭਾਰਤੀ ਬਣੀ ਅਗਲੀ ਖ਼ਬਰ ਪਿੰਡ ਅੰਮੋਨੰਗਲ ਦੇ ਕਰਿਆਨਾ ਸਟੋਰ ਮਾਲਕ ਤੋਂ 50 ਲੱਖ ਦੀ ਮੰਗੀ ਫਿਰੌਤੀ, ਨਾ ਦੇਣ ’ਤੇ ਦੁਕਾਨ ’ਤੇ ਫਾਇਰਿੰਗ
Ad Position 24