ਅਜਨਾਲਾ/ਗੱਗੋਮਾਹਲ (ਅੰਮ੍ਰਿਤਸਰ), 30 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਰਮਦਾਸ ਦੀ ਪੁਲਿਸ ਅਤੇ ਬੀ.ਐਸ.ਐਫ ਨੇ ਸਾਂਝੀ ਕਾਰਵਾਈ ਕਰਦਿਆਂ ਪਿੰਡ ਸੂਫੀਆਂ ਦੇ ਇਕ ਕਿਸਾਨ ਦੇ ਖੇਤਾਂ ਵਿਚੋਂ ਤਿੰਨ ਪੈਕੇਟ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ । ਇਸ ਸੰਬੰਧੀ ਗੱਲਬਾਤ ਕਰਦਿਆਂ ਥਾਣਾ ਰਮਦਾਸ ਦੇ ਐਸ.ਐਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਜਿਸ ਜਗ੍ਹਾ ਤੋਂ ਅੱਜ ਹੈਰੋਇਨ ਬਰਾਮਦ ਹੋਈ ਹੈ ਉਸੇ ਜਗ੍ਹਾ ਤੋਂ ਇਸੇ ਮਹੀਨੇ 2 ਅਗਸਤ ਨੂੰ ਵੀ 10 ਕਿੱਲੋ ਹੈਰੋਇਨ ਬਰਾਮਦ ਹੋਈ ਸੀ, ਜਿਸ ਸੰਬੰਧੀ ਤਿੰਨ ਨਸ਼ਾ ਤਸਕਰਾਂ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹੈਰੋਇਨ ਬਰਾਮਦਗੀ ਵਾਲੇ ਖੇਤਰ ਵਿਚ ਪੁਲਿਸ ਅਤੇ ਬੀ.ਐਸ.ਐਫ. ਵਲੋਂ ਸਾਂਝੇ ਤੌਰ 'ਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਖੇਤਾਂ ਵਿਚੋਂ ਕਰੋੜਾਂ ਦੀ ਹੈਰੋਇਨ ਬਰਾਮਦ
ਅਜਨਾਲਾ/ਗੱਗੋਮਾਹਲ (ਅੰਮ੍ਰਿਤਸਰ), 30 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਰਮਦਾਸ ਦੀ ਪੁਲਿਸ ਅਤੇ ਬੀ.ਐਸ.ਐਫ ਨੇ ਸਾਂਝੀ ਕਾਰਵਾਈ ਕਰਦਿਆਂ ਪਿੰਡ ਸੂਫੀਆਂ ਦੇ ਇਕ ਕਿਸਾਨ ਦੇ ਖੇਤਾਂ ਵਿਚੋਂ ਤਿੰਨ ਪੈਕੇਟ ਹੈਰੋਇਨ...
ਅਜੀਤ ਡੈਸਕ
30-08-2026