30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਐਨਆਰਆਈ ਦੇ ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਨਡਾਲਾ (ਕਪੂਰਥਲਾ) 30 ਅਗਸਤ (ਰਘਬਿੰਦਰ ਸਿੰਘ) - ਥਾਣਾ ਸੁਭਾਨਪੁਰ ਅਧੀਨ ਪੈਂਦੇ ਪਿੰਡ ਲੱਖਣ ਕੇ ਪੱਡਾ ਵਿਖੇ ਇਕ ਐਨਆਰਆਈ ਦੇ ਬੰਦ ਘਰ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਇਹ ਵਾਰਦਾਤ ਉੱਥੇ...

Ad Position 21
No active advertisement
ਅਜੀਤ ਡੈਸਕ 30-08-2026

ਨਡਾਲਾ (ਕਪੂਰਥਲਾ) 30 ਅਗਸਤ (ਰਘਬਿੰਦਰ ਸਿੰਘ) - ਥਾਣਾ ਸੁਭਾਨਪੁਰ ਅਧੀਨ ਪੈਂਦੇ ਪਿੰਡ ਲੱਖਣ ਕੇ ਪੱਡਾ ਵਿਖੇ ਇਕ ਐਨਆਰਆਈ ਦੇ ਬੰਦ ਘਰ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਇਹ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।
ਜਾਣਕਾਰੀ ਦਿੰਦਿਆਂ ਪਿੰਡ ਰਮੀਦੀ ਵਾਸੀ ਅਮਰਜੀਤ ਸਿੰਘ ਬੱਲ ਨੇ ਦੱਸਿਆ ਕਿ ਉਹ ਸਤਨਾਮ ਸਿੰਘ ਪੱਡੇ ਦੇ ਮਾਮੇ ਦਾ ਲੜਕਾ ਹੈ। ਸਤਨਾਮ ਸਿੰਘ ਕਰੀਬ ਡੇਢ ਮਹੀਨਾ ਪਹਿਲਾਂ ਅਮਰੀਕਾ ਗਿਆ ਹੋਇਆ ਹੈ ਅਤੇ ਘਰ ਦੀ ਚਾਬੀ ਉਸ ਕੋਲ ਰਹਿੰਦੀ ਹੈ। ਉਹ ਸਮੇਂ-ਸਮੇਂ ’ਤੇ ਘਰ ਦਾ ਗੇੜਾ ਮਾਰ ਕੇ ਦੇਖਭਾਲ ਕਰਦਾ ਰਹਿੰਦਾ ਸੀ।
ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਨੇ ਫੋਨ ਰਾਹੀਂ ਸੂਚਿਤ ਕੀਤਾ ਕਿ ਘਰ ਦੇ ਤਾਲੇ ਟੁੱਟੇ ਹੋਏ ਹਨ ਅਤੇ ਘਰ ਜਾ ਕੇ ਦੇਖਿਆ ਜਾਵੇ। ਜਦੋਂ ਉਹ ਘਰ ਪਹੁੰਚਿਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ, ਪੇਟੀਆ ਤੇ ਅਲਮਾਰੀਆਂ ਦੀ ਫਰੋਲਾ ਫਰਾਲੀ ਕੀਤੀ ਹੋਈ ਸੀ  ਅੰਦਰੋਂ ਟੂਟੀਆਂ, ਭਾਂਡੇ ਅਤੇ ਇਕ ਕੀਮਤੀ ਮੋਬਾਇਲ ਫੋਨ ਚੋਰੀ ਹੋਇਆ ਮਿਲਿਆ।ਅਮਰਜੀਤ ਸਿੰਘ ਬੱਲ ਨੇ ਦੱਸਿਆ ਕਿ ਚੋਰੀ ਦੀ ਘਟਨਾ ਸਬੰਧੀ  ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕਰਨਾਟਕ - ਰਾਜਪਾਲ ਥਾਵਰਚੰਦ ਗਹਿਲੋਤ ਵਲੋਂ ਮੰਤਰੀ ਬੀ. ਨਾਗੇਂਦਰ ਦਾ ਅਸਤੀਫ਼ਾ ਮਨਜ਼ੂਰ ਅਗਲੀ ਖ਼ਬਰ 'ਮਨ ਕੀ ਬਾਤ' ਪ੍ਰੋਗਰਾਮ ਵਿਚ ਪਿੰਡ ਝੰਜੇੜੀ ਪਹੁੰਚੇ ਕੇਵਲ ਸਿੰਘ ਢਿੱਲੋ
Ad Position 24