30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਅਗਲੇ ਸੰਘਰਸ਼ ਦਾ ਐਲਾਨ

ਲੁਧਿਆਣਾ, 30 ਅਗਸਤ (ਰੁਪੇਸ਼ ਕੁਮਾਰ) - ਪੰਜਾਬ ਸਰਕਾਰ ਖ਼ਿਲਾਫ਼ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਕਾਰੀ ਮੁਲਾਜ਼ਮਾਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਪਿਛਲੀ 27 ਅਗਸਤ ਨੂੰ ਪੰਜਾਬ ਭਰ ਵਿਚ...

Ad Position 21
No active advertisement
ਅਜੀਤ ਡੈਸਕ 30-08-2026

ਲੁਧਿਆਣਾ, 30 ਅਗਸਤ (ਰੁਪੇਸ਼ ਕੁਮਾਰ) - ਪੰਜਾਬ ਸਰਕਾਰ ਖ਼ਿਲਾਫ਼ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਕਾਰੀ ਮੁਲਾਜ਼ਮਾਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਪਿਛਲੀ 27 ਅਗਸਤ ਨੂੰ ਪੰਜਾਬ ਭਰ ਵਿਚ ਸਰਕਾਰੀ ਦਫ਼ਤਰਾਂ ਦਾ ਕੰਮ ਬੰਦ ਰੱਖਣ ਤੋਂ ਬਾਅਦ ਸੂਬਾ ਸਰਕਾਰ ਵਲੋਂ ਜਾਰੀ ਕੀਤੇ ਨੋਟਿਸ ਨੂੰ ਲੈ ਕੇ ਸਾਂਝਾ ਮੁਲਾਜ਼ਮ ਮੰਚ ਵਲੋਂ ਸਰਕਾਰ ਨੂੰ 7 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਸਰਕਾਰ ਨੇ ਨੋਟਿਸ ਵਾਪਸ ਨਾ ਲਿਆ, ਤਾਂ 8 ਸਤੰਬਰ ਨੂੰ ਸੂਬੇ ਦੇ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ਤੇ ਜਾਣਗੇ। 
ਇਸ ਤੋਂ ਇਲਾਵਾ, 12 ਤੇ 13 ਸਤੰਬਰ ਨੂੰ ਸੂਬਾ ਸਰਕਾਰ ਦੇ ਵੱਖ-ਵੱਖ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। 19 ਤੇ 20 ਸਤੰਬਰ ਨੂੰ ਬਾਕੀ ਬਚੇ ਵਿਧਾਇਕਾਂ ਅਤੇ ਮੰਤਰੀਆਂ ਦਾ ਵੀ ਘਿਰਾਓ ਹੋਵੇਗਾ। 30 ਸਤੰਬਰ ਨੂੰ ਮੁਲਾਜਮਾਂ ਵਲੋਂ ਚੰਡੀਗੜ੍ਹ ਚ ਇਕ ਵਿਧਾਨ ਸਭਾ ਲਗਾਈ ਜਾਵੇਗੀ। ਇਸ ਦੌਰਾਨ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਲਈ ਕੁਰਸੀਆਂ ਲਗਾ ਕੇ ਉਨ੍ਹਾਂ ਤੋਂ ਸਵਾਲ ਪੁੱਛੇ ਜਾਣਗੇ। ਇਨ੍ਹਾਂ ਸਾਰੇ ਸੰਘਰਸ਼ਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਕਤਰੇਤ ਚੰਡੀਗੜ੍ਹ ਤੋਂ ਸਤੋਜ ਨੂੰ ਵਾਪਸੀ ਦਾ ਨਾਮ ਦਿੱਤਾ ਗਿਆ ਹੈ। 
10 ਅਕਤੂਬਰ ਨੂੰ ਸੰਗਰੂਰ ਵਿਚ ਇੱਕ ਮਹਾਂ ਰੈਲੀ ਕੀਤੀ ਜਾਵੇਗੀ। ਇਸੇ ਤਰ੍ਹਾਂ, 21 ਅਤੇ 22 ਅਕਤੂਬਰ ਨੂੰ ਪੂਰੇ ਪੰਜਾਬ ਭਰ ਦੇ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਗਿੱਲ ਨੇ ਸੁਣੀ ‘ਮਨ ਕੀ ਬਾਤ’ ਅਗਲੀ ਖ਼ਬਰ ਭਾਰਤ ਅਤੇ ਉਜ਼ਬੇਕਿਸਤਾਨ ਵਿਚਕਾਰ ਸਮਝੌਤਿਆਂ ਦਾ ਆਦਾਨ-ਪ੍ਰਦਾਨ
Ad Position 24