30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਨੌਰ ’ਚ ਕਰੰਟ ਲੱਗਣ ਨਾਲ 24 ਸਾਲਾ ਨੌਜਵਾਨ ਦੀ ਮੌਤ

ਸਨੌਰ (ਪਟਿਆਲਾ), 30 ਅਗਸਤ (ਗੀਤਵਿੰਦਰ ਸਿੰਘ ਸੋਖਲ)- ਪਟਿਆਲਾ ਅਧੀਨ ਸਨੌਰ ਸ਼ਹਿਰ ਵਿਚ...

Ad Position 21
No active advertisement
ਅਜੀਤ ਡੈਸਕ 30-08-2026

ਸਨੌਰ (ਪਟਿਆਲਾ), 30 ਅਗਸਤ (ਗੀਤਵਿੰਦਰ ਸਿੰਘ ਸੋਖਲ)- ਪਟਿਆਲਾ ਅਧੀਨ ਸਨੌਰ ਸ਼ਹਿਰ ਵਿਚ ਅੱਜ ਸ਼ਾਮ ਬਿਜਲੀ ਦਾ ਕੰਮ ਕਰਦੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਪ੍ਰੀਤਮ ਸਿੰਘ, ਉਮਰ ਕਰੀਬ 24 ਸਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰੀਤਮ ਸਿੰਘ ਇਕ ਘਰ ਵਿਚ ਬਿਜਲੀ ਦਾ ਸਵਿੱਚ ਬਦਲਣ ਲਈ ਗਿਆ ਸੀ।

ਇਸ ਦੌਰਾਨ ਉਸ ਨੂੰ ਅਚਾਨਕ ਕਰੰਟ ਲੱਗ ਗਿਆ। ਘਰ ਵਿਚ ਮੌਜੂਦ ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਤੁਰੰਤ ਪਟਿਆਲਾ-ਸਨੌਰ ਰੋਡ ਸਥਿਤ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਨੌਰ ਦੇ ਮੁੱਖੀ ਅਵਤਾਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਪਿੰਡ ਚੱਕ ਮਸ਼ਰੀ ਖਾਂ 'ਚ ਮੁਕੱਦਮਾ ਦਰਜ ਕਰਵਾਉਣ ਵਾਲਾ ਸਾਹਿਬ ਸਿੰਘ ਜ਼ਿੰਦਾ, ਵਿਰੋਧੀ ਧਿਰ ਵਲੋਂ ਮੌਤ ਦਾ ਗਲਤ ਪ੍ਰਚਾਰ:... ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਟੀ-20 ਕ੍ਰਿਕਟ ਲੀਗ ਦੀ ਕੀਤੀ ਸ਼ੁਰੂਆਤ
Ad Position 24