30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਆਸ਼ਰਮ ਵਿਚ ਇਕ 20 ਸਾਲਾਂ ਲੜਕੀ ਦੀ ਹੋਈ ਮੌਤ

ਕਪੂਰਥਲਾ, 30 ਅਗਸਤ (ਅਮਨਜੋਤ ਸਿੰਘ ਵਾਲੀਆ)- ਰੇਲਵੇ ਰੋਡ 'ਤੇ ਸਥਿਤ ਆਸ਼ਰਮ ਵਿਖੇ ਬੀਤੇ ਕੁੱਝ...

Ad Position 21
No active advertisement
ਅਜੀਤ ਡੈਸਕ 30-08-2026

ਕਪੂਰਥਲਾ, 30 ਅਗਸਤ (ਅਮਨਜੋਤ ਸਿੰਘ ਵਾਲੀਆ)- ਰੇਲਵੇ ਰੋਡ 'ਤੇ ਸਥਿਤ ਆਸ਼ਰਮ ਵਿਖੇ ਬੀਤੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੀ ਇਕ 20 ਸਾਲਾਂ ਲੜਕੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਯੁਕਤਾ ਨੇ ਦੱਸਿਆ ਕਿ ਸੁਖਜੀਤ ਆਸ਼ਰਮ ਦੇ ਮੁਲਾਜ਼ਮ ਇਕ ਲੜਕੀ ਦੀ ਸਿਹਤ ਖ਼ਰਾਬ ਹੋਣ 'ਤੇ ਉਸਨੂੰ ਇਲਾਜ ਲਈ ਐਮਰਜੈਂਸੀ ਵਾਰਡ ਵਿਚ ਲੈ ਕੇ ਆਏ ਸਨ, ਜਦੋਂ ਲੜਕੀ ਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ।

ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਜਿਸ 'ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਨਸੂਰਵਾਲ ਸ਼ਮਸ਼ਾਨਘਾਟ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁੱਖਾ ਬੀਹਲੇਵਾਲਾ ਦਾ ਦੇਹਾਂਤ, ਖੇਡ ਜਗਤ ’ਚ ਸੋਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਡਾ. ਰਤਨ ਸਿੰਘ ਹਲਕਾ ਅਜਨਾਲਾ ਦੇ ਕੋਆਰਡੀਨੇਟਰ ਨਿਯੁਕਤ
Ad Position 24