ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ) - ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਤੋਂ ਸਜਾਇਆ ਗਿਆ ਮੀਰੀ ਪੀਰੀ ਖ਼ਾਲਸਾ ਚੇਤਨਾ ਮਾਰਚ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ। ਇਸ ਖ਼ਾਲਸਾ ਚੇਤਨਾ ਮਾਰਚ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸਨ ਅਤੇ ਖ਼ਾਲਸਾ ਮਾਰਚ ਦੀ ਸਮੁੱਚੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਤੋਂ ਇਲਾਵਾ ਗੁਰੂ ਸਾਹਿਬ ਜੀ ਦੇ ਸ਼ਾਸਤਰਾਂ ਨਾਲ ਸਜੀ ਬੱਸ ਵੀ ਖ਼ਾਲਸਾ ਮਾਰਚ ਦੇ ਕਾਫਲੇ ਵਿਚ ਸ਼ਾਮਿਲ ਸੀ। ਇਸ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਵਲੋਂ ਖ਼ਾਲਸਾ ਮਾਰਚ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਅਗਲੇ ਪੜਾਅ ਲਈ ਹੋਇਆ ਰਵਾਨਾ
ਫ਼ਤਹਿਗੜ੍ਹ ਸਾਹਿਬ, 31 ਅਗਸਤ (ਬਲਜਿੰਦਰ ਸਿੰਘ) - ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਤੋਂ ਸਜਾਇਆ ਗਿਆ ਮੀਰੀ ਪੀਰੀ ਖ਼ਾਲਸਾ ਚੇਤਨਾ ਮਾਰਚ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਜੈਕਾਰਿਆਂ...
ਅਜੀਤ ਡੈਸਕ
31-08-2026