31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪੀਸੀਏ ਕਿ੍ਕਟ ਸਟੇਡੀਅਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਐਸ.ਏ.ਐਸ. ਨਗਰ, 31 ਅਗਸਤ ਤਰਵਿੰਦਰ ਸਿੰਘ ਬੈਨੀਪਾਲ - ਮੁਹਾਲੀ ਦੇ ਫੇਜ਼ 9 ਸਥਿਤ ਪੀਸੀਏ ਕਿ੍ਕਟ ਸਟੇਡੀਅਮ ਅਤੇ ਮੁੱਖ ਮੰਤਰੀ ਪੰਜਾਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਸੰਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਪੰਜਾਬ...

Ad Position 21
No active advertisement
ਅਜੀਤ ਡੈਸਕ 31-08-2026

ਐਸ.ਏ.ਐਸ. ਨਗਰ, 31 ਅਗਸਤ ਤਰਵਿੰਦਰ ਸਿੰਘ ਬੈਨੀਪਾਲ - ਮੁਹਾਲੀ ਦੇ ਫੇਜ਼ 9 ਸਥਿਤ ਪੀਸੀਏ ਕਿ੍ਕਟ ਸਟੇਡੀਅਮ  ਅਤੇ ਮੁੱਖ ਮੰਤਰੀ ਪੰਜਾਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਸੰਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੂੰ ਇਕ ਈਮੇਲ ਪ੍ਰਾਪਤ ਹੋਈ ਹੈ, ਜਿਸ ਵਿਚ ਇਹ ਧਮਕੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਕਿਕਟ ਸਟੇਡੀਅਮ ਵਿਚ ਸੇਰ-ਏ-ਪੰਜਾਬ ਲੀਗ ਦਾ ਅੱਜ ਦੂਜਾ ਮੈਚ ਚੱਲ ਰਿਹਾ ਹੈ। ਪੰਜਾਬ ਪੁਲਿਸ ਵਲੋਂ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਸਟੇਡੀਅਮ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਡਾਗ ਸਕੁਐਡ ਵਲੋਂ ਸਟੇਡੀਅਮ ਦੇ ਚੱਪੇ ਚੱਪੇ ਦੀ ਜਾਂਚ ਕੀਤੀ ਜਾ ਰਹੀ ਹੈ। ਸਟੇਡੀਅਮ ਅੰਦਰ ਚੱਲ ਰਹੇ ਮੈਚ 'ਤੇ ਇਸਦਾ ਕੋਈ ਖਾਸ ਅਸਰ ਦਿਖਾਈ ਨਹੀਂ ਦੇ ਰਿਹਾ ।ਸਟੇਡੀਅਮ ਵਿਚ ਦਰਸ਼ਕਾਂ ਦੀ ਗਿਣਤੀ ਪਹਿਲਾਂ ਹੀ ਬਹੁਤ ਘੱਟ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਮੈਨੇਜਰ ਇਕਬਾਲ ਸਿੰਘ ਮੁਖੀ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
Ad Position 24