31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਜਗਰਾਉਂ 'ਚ ਮਹਿੰਗਾਈ ਖ਼ਿਲਾਫ਼ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ

ਜਗਰਾਉਂ (ਲੁਧਿਆਣਾ), 31 ਅਗਸਤ (ਕੁਲਦੀਪ ਸਿੰਘ ਲੋਹਟ)- ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿਚ...

Ad Position 21
No active advertisement
ਅਜੀਤ ਡੈਸਕ 31-08-2026

ਜਗਰਾਉਂ (ਲੁਧਿਆਣਾ), 31 ਅਗਸਤ (ਕੁਲਦੀਪ ਸਿੰਘ ਲੋਹਟ)- ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿਚ ਅਗਵਾੜ ਖਵਾਜਾ ਬਾਜ਼ੂ ਦੇ ਬਾਬਾ ਜੀਵਨ ਸਿੰਘ ਪਾਰਕ ਵਿਚ ਮਜ਼ਦੂਰ ਮਰਦਾਂ ਅਤੇ ਔਰਤਾਂ ਦੀ ਮੀਟਿੰਗ ਕੀਤੀ ਗਈ। ਇਨਕਲਾਬੀ ਕੇਂਦਰ ਪੰਜਾਬ ਵਲੋਂ ਸਰਪੰਚ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਮਨਰੇਗਾ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਅਤੇ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਮਦਨ ਸਿੰਘ ਨੇ ਕਿਹਾ ਕਿ ਮਹਿੰਗਾਈ ਨੇ ਗਰੀਬ ਅਤੇ ਦਿਹਾੜੀਦਾਰ ਪਰਿਵਾਰਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਖੰਡ, ਸਰ੍ਹੋਂ ਦਾ ਤੇਲ, ਦਾਲਾਂ, ਆਟਾ, ਦੁੱਧ, ਰਸੋਈ ਗੈਸ, ਡੀਜ਼ਲ ਅਤੇ ਪੈਟਰੋਲ ਸਮੇਤ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਮਜ਼ਦੂਰ ਵਰਗ ਲਈ ਘਰੇਲੂ ਖਰਚੇ ਚਲਾਉਣੇ ਔਖੇ ਹੋ ਰਹੇ ਹਨ। ਆਗੂਆਂ ਨੇ ਕਿਹਾ ਕਿ ਪੌਸ਼ਟਿਕ ਖੁਰਾਕ ਹਰ ਵਿਅਕਤੀ ਦੀ ਬੁਨਿਆਦੀ ਲੋੜ ਹੈ, ਪਰ ਮੌਜੂਦਾ ਮਹਿੰਗਾਈ ਦੇ ਦੌਰ ਵਿਚ ਗਰੀਬ ਪਰਿਵਾਰਾਂ ਲਈ ਪੂਰੀ ਅਤੇ ਸੰਤੁਲਿਤ ਖੁਰਾਕ ਦਾ ਪ੍ਰਬੰਧ ਕਰਨਾ ਮੁਸ਼ਕਲ ਬਣ ਗਿਆ ਹੈ।

ਉਨ੍ਹਾਂ ਕਿਹਾ ਕਿ ਮਹਿੰਗੀਆਂ ਉਸਾਰੀ ਸਮੱਗਰੀਆਂ ਕਾਰਨ ਗਰੀਬ ਪਰਿਵਾਰਾਂ ਲਈ ਆਪਣਾ ਘਰ ਬਣਾਉਣ ਦਾ ਸੁਪਨਾ ਵੀ ਦੂਰ ਹੁੰਦਾ ਜਾ ਰਿਹਾ ਹੈ। ਇੱਟਾਂ, ਰੇਤਾ, ਬਜਰੀ, ਸੀਮੈਂਟ, ਲੱਕੜ, ਲੋਹੇ ਅਤੇ ਐਲੂਮੀਨੀਅਮ ਦੀਆਂ ਕੀਮਤਾਂ ਵਿਚ ਵਾਧੇ ਦਾ ਉਨ੍ਹਾਂ ਵਲੋਂ ਜ਼ਿਕਰ ਕੀਤਾ ਗਿਆ। ਮਨਰੇਗਾ ਸਬੰਧੀ ਉਨ੍ਹਾਂ ਕਿਹਾ ਕਿ ਇਹ ਯੋਜਨਾ ਪੇਂਡੂ ਗਰੀਬ ਅਤੇ ਮਜ਼ਦੂਰ ਪਰਿਵਾਰਾਂ ਲਈ ਰੁਜ਼ਗਾਰ ਦਾ ਮਹੱਤਵਪੂਰਨ ਸਾਧਨ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਲੋਂ ਇਸ ਯੋਜਨਾ ਲਈ ਆਪਣਾ ਹਿੱਸਾ ਘਟਾਉਣ ਅਤੇ ਇਸ ਦੇ ਸਰੂਪ ਵਿਚ ਤਬਦੀਲੀਆਂ ਕਰਨ ਨਾਲ ਇਸ ਦਾ ਲਾਭ ਲੈਣ ਵਾਲੇ ਮਜ਼ਦੂਰ ਪ੍ਰਭਾਵਿਤ ਹੋ ਰਹੇ ਹਨ।

ਇਸ ਮੌਕੇ ਮੌਜੂਦ ਮਜ਼ਦੂਰ ਔਰਤਾਂ ਨਾਲ ਉਨ੍ਹਾਂ ਦੇ ਘਰੇਲੂ ਹਾਲਾਤ ਬਾਰੇ ਗੱਲਬਾਤ ਵੀ ਕੀਤੀ ਗਈ। ਆਗੂਆਂ ਅਨੁਸਾਰ ਕਈ ਪਰਿਵਾਰਾਂ ਵਿਚ ਆਰਥਿਕ ਤੰਗੀ ਕਾਰਨ ਕਈ-ਕਈ ਦਿਨ ਦਾਲ ਜਾਂ ਸਬਜ਼ੀ ਤੱਕ ਬਣਾਉਣਾ ਮੁਸ਼ਕਲ ਹੋ ਜਾਂਦਾ ਹੈ। ਇਸ ਦੌਰਾਨ ਅਗਵਾੜ ਖਵਾਜਾ ਬਾਜ਼ੂ ਦੇ ਵਸਨੀਕਾਂ ਨੇ ਡਿਸਪੋਜ਼ਲ ਰੋਡ ’ਤੇ ਬਣੇ ਕੂੜੇ ਦੇ ਡੰਪ ਦਾ ਮਸਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸਮੱਸਿਆ ਦੇ ਹੱਲ ਲਈ ਸੰਘਰਸ਼ ਕਰਨ ਦੇ ਬਾਵਜੂਦ ਨਗਰ ਕੌਂਸਲ ਵਲੋਂ ਇਸ ਪਾਸੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਰੋਸ ਵਜੋਂ ਵਸਨੀਕਾਂ ਨੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੀਟਿੰਗ ਦੇ ਅੰਤ ਵਿਚ ਹਾਜ਼ਰ ਮਜ਼ਦੂਰਾਂ ਅਤੇ ਵਸਨੀਕਾਂ ਨੇ ਕਮੇਟੀ ਪਾਰਕ ਵਿਚ ਮਹਿੰਗਾਈ ਖ਼ਿਲਾਫ਼ ਹੋਣ ਵਾਲੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਜਨਮ ਅਸ਼ਟਮੀ 4 ਸਤੰਬਰ ਨੂੰ ਸੈਕਟਰ 39 ਸਥਿਤ ਸ਼੍ਰੀ ਰਾਮ ਦਰਬਾਰ ਮੰਦਿਰ ਵਿਖੇ ਮਨਾਈ ਜਾਵੇਗੀ ਅਗਲੀ ਖ਼ਬਰ ਸੇਵਾਮੁਕਤ ਏ.ਐਸ.ਆਈ. ਨੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼
Ad Position 24