ਲੰਬੀ (ਸ੍ਰੀ ਮੁਕਤਸਰ ਸਾਹਿਬ), 31 ਅਗਸਤ (ਮੇਵਾ ਸਿੰਘ)- ਕਿਸੇ ਮਾਨਸਿਕ ਪਰੇਸ਼ਾਨੀ ਕਾਰਨ ਇਕ ਵਿਅਕਤੀ ਵਲੋਂ ਨੈਸ਼ਨਲ ਹਾਈਵੇ ਨੰ. 9 ਤੋਂ ਲੰਘਦੀ ਰਾਜਸਥਾਨ ਨਹਿਰ ਵਿਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ, ਸੇਵਕ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਮਲੋਟ ਜੋ ਕਿ ਕਿਸੇ ਘਰੇਲੂ ਕਾਰਨ ਕਰਕੇ ਮਾਨਸਿਕ ਤੌਰ ਤੇ ਪਰੇਸ਼ਾਨ ਰਹਿੰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਉਹ ਮਲੋਟ ਤੋਂ ਮੋਟਰਸਾਈਕਲ ਰਾਹੀਂ ਰਾਜਸਥਾਨ ਨਹਿਰ ਨੇੜੇ ਪਿੰਡ ਆਧਨੀਆ ਤੇ ਪਹੁੰਚਿਆ ਤੇ ਅਚਾਨਕ ਰਾਜਸਥਾਨ ਨਹਿਰ ਵਿਚ ਛਾਲ ਮਾਰ ਦਿੱਤੀ। ਇਸ ਘਟਨਾ ਤੋਂ ਬਾਅਦ ਉਸ ਦੇ ਪਰਿਵਾਰ ਵਾਲੇ ਵੀ ਰਾਜਸਥਾਨ ਨਹਿਰ ਕੋਲ ਪਹੁੰਚ ਗਏ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਵਿਸ਼ੇਸ਼ ਤੌਰ ਤੇ ਇਹ ਵੀ ਪਤਾ ਚੱਲਿਆ ਕਿ ਇਸ ਘਟਨਾ ਤੋਂ ਪਹਿਲਾਂ ਕਿਸੇ ਹੋਰ ਥਾਂ ਦਾ ਵਿਅਕਤੀ ਵੀ ਨਹਿਰ ਵਿਚ ਛਾਲ ਮਾਰ ਗਿਆ ਸੀ ਤੇ ਉਸ ਦੇ ਪਰਿਵਾਰ ਵਾਲੇ ਉਸ ਦੀ ਭਾਲ ਕਰ ਰਹੇ ਸਨ, ਜਿੰਨ੍ਹਾਂ ਵਲੋਂ ਸੇਵਕ ਸਿੰਘ ਦੇ ਨਹਿਰ ਵਿਚ ਛਾਲ ਮਾਰਨ ਦਾ ਪਤਾ ਚੱਲਿਆ।