31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਸਮਾਗਮ ਵਿਚ ਪਹੁੰਚੇ

ਰਾਜਪੁਰਾ (ਪਟਿਆਲਾ), 31 ਅਗਸਤ (ਰਣਜੀਤ ਸਿੰਘ)- ਅੱਜ ਇਥੇ ਅਨਾਜ ਮੰਡੀ ਵਿਖੇ ਇਕ ਸ਼ਾਮ ਭਗਵਾਨ....

Ad Position 21
No active advertisement
ਅਜੀਤ ਡੈਸਕ 31-08-2026

ਰਾਜਪੁਰਾ (ਪਟਿਆਲਾ), 31 ਅਗਸਤ (ਰਣਜੀਤ ਸਿੰਘ)- ਅੱਜ ਇਥੇ ਅਨਾਜ ਮੰਡੀ ਵਿਖੇ ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਪ੍ਰਭਾਰੀ ਮਨੀਸ਼ ਸਸੋਦੀਆ ਅਤੇ ਹੋਰ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਤੇ ਵੱਡੀ ਗਿਣਤੀ ਦੇ ਵਿਚ ਰਾਜਪਰਾ ਪਟਿਆਲਾ ਫਤਿਹਗੜ੍ਹ ਸਾਹਿਬ ਰੋਪੜ ਸਰਹੰਦ ਅਤੇ ਹੋਰ ਕਸਬਿਆਂ ਤੋਂ ਵੱਡੀ ਗਿਣਤੀ ਦੇ ਵਿਚ ਸ਼ਰਧਾਲੂ ਇਸ ਸਮਾਗਮ ਦਾ ਆਨੰਦ ਲੈਣ ਲਈ ਪਹੁੰਚੇ ਹੋਏ ਸਨ।

ਇਸ ਮੌਕੇ ਤੇ ਭਗਵੰਤ ਸਿੰਘ ਮਾਨ ਨੇ ਸਮੂਹ ਸ਼ਰਧਾਲੂਆਂ ਨੂੰ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਇਹ ਸਮਾਗਮ ਦੇ ਵਿਚ ਪੁੱਜਣ ਤੇ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੇ ਲੋਕਾਂ ਨੂੰ ਪੁੱਛਿਆ ਕਿ ਉਹ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ ਜਿਸ ਦਾ ਲੋਕਾਂ ਨੇ ਬਹੁਤ ਹੀ ਭਰਪੂਰ ਤਾੜੀਆਂ ਮਾਰ ਕੇ ਸਵਾਗਤ ਕੀਤਾ ਅਤੇ ਕਿਹਾ ਕਿ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ ਲੋਕਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਇਸ ਗੱਲ ਤੇ ਮੋਹਰ ਲਾਈ ਕਿ ਆਉਣ ਵਾਲੇ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਇਕ ਵਾਰੀ ਫੇਰ ਮੌਕਾ ਦੇਣਗੇ। 

Ad Position 22
No active advertisement
ਪਿਛਲੀ ਖ਼ਬਰ ਲਿਓਨੇਲ ਮੇਸੀ ਨੇ ਇੰਟਰਨੈਸ਼ਨਲ ਫੁੱਟਬਾਲ ਤੋਂ ਲਿਆ ਸੰਨਿਆਸ ਅਗਲੀ ਖ਼ਬਰ ਏਅਰ ਇੰਡੀਆ ਦੀ ਦਮਾਮ-ਦਿੱਲੀ ਫਲਾਈਟ ਨੂੰ ਮਿਲੀ ਬੰਬ ਦੀ ਧਮਕੀ, ਅਹਿਮਦਾਬਾਦ ਵਿਚ ਸੁਰੱਖਿਅਤ ਲੈਂਡਿੰਗ
Ad Position 24