01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਿਸ਼ਵ ਸੰਕਟ ਦੌਰਾਨ ਭਾਰਤ ਨੇ 7.8% ਆਰਥਿਕ ਵਿਕਾਸ ਦਰ ਕੀਤੀ ਪ੍ਰਾਪਤ, ਇਹ ਭਾਰਤੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 1 ਅਗਸਤ–ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ 7.8% ਆਰਥਿਕ ਵਿਕਾਸ 'ਤੇ ਦੇਸ਼ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਦੇਸ਼ ਵਾਸੀਆਂ ਦੀ ਇੱਛਾ ਸ਼ਕਤੀ, ਸਖ਼ਤ ਮਿਹਨਤ ਅਤੇ ਸਮੂਹਿਕ ਤਾਕਤ ਦਾ ਨਤੀਜਾ ਹੈ।

Ad Position 21
No active advertisement
ਅਜੀਤ ਡੈਸਕ 01-09-2026

ਨਵੀਂ ਦਿੱਲੀ, 1 ਅਗਸਤ–ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ 7.8% ਆਰਥਿਕ ਵਿਕਾਸ 'ਤੇ ਦੇਸ਼ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਦੇਸ਼ ਵਾਸੀਆਂ ਦੀ ਇੱਛਾ ਸ਼ਕਤੀ, ਸਖ਼ਤ ਮਿਹਨਤ ਅਤੇ ਸਮੂਹਿਕ ਤਾਕਤ ਦਾ ਨਤੀਜਾ ਹੈ।

ਉਨ੍ਹਾਂ ਨੇ ਅੱਜ ਸੋਸ਼ਲ ਮੀਡੀਆ 'ਤੇ ਜਾਰੀ ਇਕ ਵੀਡੀਓ ਵਿਚ ਇਹ ਬਿਆਨ ਦਿੱਤਾ। ਪ੍ਰਧਾਨ ਮੰਤਰੀ ਨੇ ਜਨਤਾ ਨੂੰ ਦੁਬਾਰਾ ਸੋਨਾ ਖਰੀਦਣ ਸੰਬੰਧੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਲੋੜ ਨਹੀਂ ਹੈ, ਤਾਂ ਸੋਨਾ ਨਾ ਖਰੀਦੋ। 11 ਮਈ ਨੂੰ ਵੀ ਇਸੇ ਤਰ੍ਹਾਂ ਦੀ ਅਪੀਲ ਉਨ੍ਹਾਂ ਵਲੋਂ ਕੀਤੀ ਗਈ ਸੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਅੰਦਰ ਕੁਝ ਲੋਕ ਨਿਰਾਸ਼ਾ ਵੀ ਫੈਲਾ ਰਹੇ ਹਨ ਅਤੇ ਝੂਠ ਨਾਲ ਮਾਹੌਲ ਖ਼ਰਾਬ ਕਰ ਰਹੇ ਹਨ। ਇਨ੍ਹਾਂ ਸਾਰੀਆਂ ਚੁਣੌਤੀਆਂ ਨੂੰ ਪਾਰ ਕਰਦੇ ਹੋਏ, ਭਾਰਤ ਨੇ 7.8% ਦੀ ਵਿਕਾਸ ਦਰ ਪ੍ਰਾਪਤ ਕੀਤੀ ਹੈ। ਦੇਸ਼ ਨੂੰ ਇਸ ਗਤੀ ਨੂੰ ਬਣਾਈ ਰੱਖਦੇ ਹੋਏ ਤੇਜ਼ੀ ਨਾਲ ਵਿਕਾਸ ਕਰਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਸੈਰ-ਸਪਾਟੇ ਅਤੇ ਵਿਆਹ ਲਈ ਵਿਦੇਸ਼ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ। ਲੋਕਾਂ ਨੂੰ ‘ਮੇਕ ਇਨ ਇੰਡੀਆ’ ਮੰਤਰ ਨਾਲ ਅੱਗੇ ਵਧਣਾ ਚਾਹੀਦਾ ਹੈ। ਜਦੋਂ ਤੱਕ ਜ਼ਰੂਰੀ ਨਾ ਹੋਵੇ ਸੋਨਾ ਨਹੀਂ ਖਰੀਦਣਾ ਚਾਹੀਦਾ। ਦੇਸ਼ ਵਿਚ ਸਵੈ-ਨਿਰਭਰਤਾ 'ਤੇ ਜਿੰਨਾ ਜ਼ਿਆਦਾ ਜ਼ੋਰ ਦਿੱਤਾ ਜਾਵੇਗਾ, ਭਾਰਤ ਉਨੀ ਦੀ ਮਜ਼ਬੂਤੀ ਨਾਲ ਅੱਗੇ ਵਧੇਗਾ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਆਜ਼ਾਦੀ ਦੇ 100 ਸਾਲ ਪੂਰੇ ਹੋਣ 'ਤੇ, ਦੇਸ਼ ਇਕ ਵਿਕਸਤ ਭਾਰਤ ਨੂੰ ਆਪਣੀ ਨੌਜਵਾਨ ਪੀੜ੍ਹੀ ਦੇ ਹਵਾਲੇ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਅੱਜ ਦੀ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਪੂਰਾ ਕਰਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਯਤਨਾਂ ਵਿਚ ਕੋਈ ਕਸਰ ਨਾ ਛੱਡਣ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਸਹੀ ਦਿਸ਼ਾ ਵਿਚ ਹੈ ਅਤੇ ਇਰਾਦੇ ਸਪੱਸ਼ਟ ਹਨ। ਪ੍ਰਧਾਨ ਮੰਤਰੀ ਮੋਦੀ ਦੇ ਅਨੁਸਾਰ, 140 ਕਰੋੜ ਦੇਸ਼ ਵਾਸੀਆਂ ਦੀ ਸਮੂਹਿਕ ਸ਼ਕਤੀ ਭਾਰਤ ਨੂੰ ਨਵੀਆਂ ਉਚਾਈਆਂ 'ਤੇ ਲੈ ਜਾ ਰਹੀ ਹੈ। ਉਨ੍ਹਾਂ ਦੇਸ਼ ਵਾਸੀਆਂ ਨੂੰ 7.8 ਪ੍ਰਤੀਸ਼ਤ ਵਿਕਾਸ ਦਾ ਜਸ਼ਨ ਮਨਾਉਣ ਅਤੇ ਭਵਿੱਖ ਲਈ ਇਕ ਨਵਾਂ ਸੰਕਲਪ ਲੈਣ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਇਕੱਠੇ ਅੱਗੇ ਵਧਣ ਦਾ ਸੱਦਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੌੜ ਨੂੰ ਡਾ. ਬਲਬੀਰ ਸਿੰਘ ਨੇ ਦਿਖਾਈ ਹਰੀ ਝੰਡੀ ਅਗਲੀ ਖ਼ਬਰ ਕਾਰ ਸੇਵਾ ਸੰਪਰਦਾਇ ਭੂਰੀ ਵਾਲਿਆਂ ਵਲੋਂ ਲੰਗਰ ਦੀਆਂ ਰਸਦਾਂ ਦਾ ਟਰੱਕ ਪਟਨਾ ਸਾਹਿਬ ਲਈ ਰਵਾਨਾ
Ad Position 24