19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਪ੍ਰਦਰਸ਼ਨ

ਅੰਮ੍ਰਿਤਸਰ, 1 ਸਤੰਬਰ - ਸੱਜਣ ਕੁਮਾਰ ਦੇ ਅੰਤਿਮ ਸੰਸਕਾਰ ਵਿਚ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਦੇ ਪਹੁੰਚਣ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ ਵਿਚ ਭਾਜਪਾ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ...

Ad Position 21
No active advertisement
ਅਜੀਤ ਡੈਸਕ 01-09-2026

ਅੰਮ੍ਰਿਤਸਰ, 1 ਸਤੰਬਰ - ਸੱਜਣ ਕੁਮਾਰ ਦੇ ਅੰਤਿਮ ਸੰਸਕਾਰ ਵਿਚ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਦੇ ਪਹੁੰਚਣ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ ਵਿਚ ਭਾਜਪਾ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਅੰਮ੍ਰਿਤਸਰ ਵਿਚ ਵੀ 'ਆਪ' ਆਗੂਆਂ ਅਤੇ ਵਰਕਰਾਂ ਵਲੋਂ ਭਾਜਪਾ ਦੇ ਰਾਜ ਸਭਾ ਮੈਂਬਰ ਅਤੇ ਆਗੂ ਤਰੁਣ ਚੁੱਘ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ। ਪ੍ਰਦਰਸ਼ਨ ਨੂੰ ਦੇਖਦੇ ਹੋਏ ਮੌਕੇ ’ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ।
ਅੰਮ੍ਰਿਤਸਰ ਸੈਂਟਰਲ ਤੋਂ 'ਆਪ' ਵਿਧਾਇਕ ਡਾ. ਅਜੈ ਗੁਪਤਾ ਨੇ ਭਾਜਪਾ ’ਤੇ ਵੋਟ ਬੈਂਕ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ 1984 ਦੇ ਦਿੱਲੀ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਅਜਿਹੇ ਵਿਚ ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਦਾ ਪਹੁੰਚ ਕੇ ਸ਼ੋਕ ਪ੍ਰਗਟ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ।
ਡਾ. ਅਜੈ ਗੁਪਤਾ ਨੇ ਭਾਜਪਾ ਤੋਂ ਸਵਾਲ ਕੀਤਾ ਕਿ ਪਾਰਟੀ ਉਨ੍ਹਾਂ ਲੋਕਾਂ ਦੇ ਨਾਲ ਖੜ੍ਹੀ ਹੈ ਜਾਂ ਉਨ੍ਹਾਂ ਦੇ ਵਿਰੋਧ ਵਿਚ, ਜਿਨ੍ਹਾਂ ’ਤੇ ਸਿੱਖਾਂ ਦੀ ਹੱਤਿਆ ਅਤੇ ਪਰਿਵਾਰਾਂ ਨੂੰ ਉਜਾੜਨ ਦੇ ਦੋਸ਼ ਲੱਗੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ ’ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਇਸ ਮੌਕੇ 'ਆਪ' ਵਿਧਾਇਕਾ ਜੀਵਨਜੋਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਰਬਜੋਤ ਸਿੰਘ ਧਨਜਲ ਨੇ ਵੀ ਭਾਜਪਾ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਭਾਜਪਾ ਦਾ ਪੰਜਾਬ ਅਤੇ ਸਿੱਖ ਵਿਰੋਧੀ ਚਿਹਰਾ ਸਾਹਮਣੇ ਆਉਂਦਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਭਾਜਪਾ ਸਿੱਖਾਂ ਦੇ ਨਾਲ ਖੜ੍ਹੀ ਹੈ ਤਾਂ ਉਸ ਨੂੰ 1984 ਦੇ ਮਾਮਲਿਆਂ ਬਾਰੇ ਵੀ ਆਪਣਾ ਰੁਖ ਸਪੱਸ਼ਟ ਕਰਨਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਬੀਪੀਐਸਐਸਸੀ ਬਿਹਾਰ ਪੁਲਿਸ ਐਸਆਈ ਭਰਤੀ ਪ੍ਰਕਿਰਿਆ ਵਿਚ ਦੇਰੀ ਨੂੰ ਲੈ ਕੇ ਉਮੀਦਵਾਰਾਂ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਸੜਕ ਹਾਦਸੇ 'ਚ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਦੀ ਮੌਤ
Ad Position 24