01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਆਮ ਆਦਮੀ ਪਾਰਟੀ ਵਲੋ ਬਠਿੰਡਾ 'ਚ ਭਾਜਪਾ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ

ਬਠਿੰਡਾ, 1 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ) - ਆਮ ਆਦਮੀ ਪਾਰਟੀ ਵਲੋਂ ਭਾਜਪਾ ਬਠਿੰਡਾ ਸ਼ਹਿਰੀ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਰੋਸ ਪ੍ਰਗਟ ਕੀਤਾ ਗਿਆ। ਧਰਨੇ...

Ad Position 21
No active advertisement
ਅਜੀਤ ਡੈਸਕ 01-09-2026

ਬਠਿੰਡਾ, 1 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ) - ਆਮ ਆਦਮੀ ਪਾਰਟੀ ਵਲੋਂ ਭਾਜਪਾ ਬਠਿੰਡਾ ਸ਼ਹਿਰੀ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਰੋਸ ਪ੍ਰਗਟ ਕੀਤਾ ਗਿਆ। ਧਰਨੇ ਦੌਰਾਨ ‘ਆਪ’ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਦੀ ਨੀਤੀ ਨੂੰ ਲੈ ਕੇ ਸਵਾਲ ਚੁੱਕੇ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਭਾਜਪਾ ਇਕ ਪਾਸੇ ਆਪਣੇ ਆਪ ਨੂੰ ਸਿੱਖਾਂ ਦੀ ਹਮਦਰਦ ਪਾਰਟੀ ਵਜੋਂ ਪੇਸ਼ ਕਰਦੀ ਹੈ, ਜਦਕਿ ਦੂਜੇ ਪਾਸੇ ਸਿੱਖ ਕਤਲੇਆਮ ਨਾਲ ਜੁੜੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਨੂੰ ਭਾਜਪਾ ਦੇ 3 ਸੰਸਦ ਮੈਂਬਰ ਸ਼ਰਧਾਂਜਲੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਸ ਕਥਿਤ ਦੋਗਲੀ ਨੀਤੀ ਕਾਰਨ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ।ਬੁਲਾਰਿਆਂ ਨੇ ਮੰਗ ਕੀਤੀ ਕਿ ਭਾਜਪਾ ਦੇ ਤਿੰਨੋਂ ਸੰਸਦ ਮੈਂਬਰ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਅਤੇ ਸਿੱਖ ਕੌਮ ਤੋਂ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨਾਲ ਜੁੜੇ ਸੰਵੇਦਨਸ਼ੀਲ ਮਾਮਲਿਆਂ ’ਤੇ ਸਿਆਸੀ ਪਾਰਟੀਆਂ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਨਿਪਾਲ - ਹੜ੍ਹ ਪ੍ਰਭਾਵਿਤ ਪਣ-ਬਿਜਲੀ ਸੁਰੰਗ 'ਤੇ ਬਚਾਅ ਕਾਰਜ ਜਾਰੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ
Ad Position 24