01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪੰਜਾਬ ਦੇ ਲੋਕਾਂ ਦੀ ਪਰਖ ਕਸਵੱਟੀ ’ਤੇ ਖ਼ਰੀ ਉੱਤਰ ਰਹੀ ‘ਆਪ’ ਸਰਕਾਰ - ਸਿਸੋਦੀਆ

ਜਗਰਾਉਂ (ਲੁਧਿਆਣਾ), 1 ਸਤੰਬਰ (ਕੁਲਦੀਪ ਸਿੰਘ ਲੋਹਟ) - ਆਮ ਆਦਮੀ ਪਾਰਟੀ ਵਲੋਂ ਕਰਵਾਈ ਜਾ ਰਹੀ ‘ਯੂਥ ਮਿਲਣੀ’ ਦੇ ਸੰਬੰਧ ਵਿਚ 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅੱਜ ਜਗਰਾਉਂ ਪੁੱਜੇ, ਜਿੱਥੇ ਯੂਥ ਆਗੂ...

Ad Position 21
No active advertisement
ਅਜੀਤ ਡੈਸਕ 01-09-2026

ਜਗਰਾਉਂ (ਲੁਧਿਆਣਾ), 1 ਸਤੰਬਰ (ਕੁਲਦੀਪ  ਸਿੰਘ  ਲੋਹਟ) - ਆਮ ਆਦਮੀ ਪਾਰਟੀ ਵਲੋਂ ਕਰਵਾਈ ਜਾ ਰਹੀ ‘ਯੂਥ ਮਿਲਣੀ’ ਦੇ ਸੰਬੰਧ ਵਿਚ 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅੱਜ ਜਗਰਾਉਂ ਪੁੱਜੇ, ਜਿੱਥੇ ਯੂਥ ਆਗੂ ਗੋਪਾਲ ਸਿੰਘ ਪਾਲੀ ਡੱਲਾ ਨੇ ਉਨ੍ਹਾਂ ਨੂੰ  ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ।ਇਸ ਮੌਕੇ ਮਨੀਸ਼ ਸਿਸੋਦੀਆ ਨੇ  ਦਾਅਵਾ ਕੀਤਾ ਕਿ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਦੀ ਕਸਵੱਟੀ ’ਤੇ ਖ਼ਰੀ ਉਤਰ ਰਹੀ ਹੈ ਅਤੇ ਸਰਕਾਰ ਵਲੋਂ ਸੂਬੇ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨਾਲ ਸਿੱਧਾ ਸੰਵਾਦ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਜਾਣਨ ਲਈ ‘ਯੂਥ ਮਿਲਣੀ’ ਵਰਗੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਭਾਗੀਦਾਰੀ ਤੋਂ ਬਿਨਾਂ ਪੰਜਾਬ ਦੇ ਵਿਕਾਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ।

Ad Position 22
No active advertisement
ਪਿਛਲੀ ਖ਼ਬਰ 37 ਸਾਲਾ ਔਰਤ ਦਾ ਚਾਕੂ ਮਾਰ ਕੇ ਕਤਲ ਅਗਲੀ ਖ਼ਬਰ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਥਾਣਾ ਨੰਦਗੜ੍ਹ ਦੇ ਮੁੱਖ ਅਫਸਰ ਵਜੋਂ ਅਹੁਦਾ ਸੰਭਾਲਿਆ
Ad Position 24