ਨਵੀਂ ਦਿੱਲੀ, 1 ਸਤੰਬਰ - ਸੁਪਰੀਮ ਕੋਰਟ ਨੇ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੀਆਂ ਸਾਰੀਆਂ ਐਫਆਈਆਰਜ਼ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਧਾਰਾ 142 ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਰੁੱਧ ਦਰਜ ਐਫਆਈਆਰਜ਼ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ। ਭਾਰਤ ਦੇ ਚੀਫ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਸੁਪਰੀਮ ਕੋਰਟ ਵਿਚ ਮਾਮਲੇ ਦੀ ਸੁਣਵਾਈ ਕੀਤੀ।
ਸੁਪਰੀਮ ਕੋਰਟ ਨੇ ਦਿੱਲੀ, ਅਸਾਮ, ਪੱਛਮੀ ਬੰਗਾਲ ਅਤੇ ਬਿਹਾਰ ਵਿਚ ਵਿਦਿਆਰਥੀਆਂ ਵਿਰੁੱਧ ਦਰਜ ਐਫਆਈਆਰਜ਼ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਆਪਣੇ ਹੁਕਮ ਵਿਚ ਸਪੱਸ਼ਟ ਕੀਤਾ ਕਿ ਪੇਪਰ ਲੀਕ ਵਿਰੁੱਧ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਿਰੁੱਧ ਕੋਈ ਨਵੀਂ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਸੁਪਰੀਮ ਕੋਰਟ ਵਲੋਂ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੀਆਂ ਸਾਰੀਆਂ ਐਫਆਈਆਰਜ਼ ਰੱਦ
ਨਵੀਂ ਦਿੱਲੀ, 1 ਸਤੰਬਰ - ਸੁਪਰੀਮ ਕੋਰਟ ਨੇ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੀਆਂ ਸਾਰੀਆਂ ਐਫਆਈਆਰਜ਼ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਧਾਰਾ 142 ਦੇ ਤਹਿਤ...
ਅਜੀਤ ਡੈਸਕ
01-09-2026