01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

20 ਘੰਟੇ ਬਿਜਲੀ ਸਪਲਾਈ ਦਾ ਲਿਖਤੀ ਭਰੋਸਾ ਮਿਲਣ ਮਗਰੋਂ ਕਿਸਾਨਾਂ ਨੇ ਖੋਲ੍ਹਿਆਂ ਅੰਬਾਲਾ-ਚੰਡੀਗੜ੍ਹ ਹਾਈਵੇਅ

ਲਾਲੜੂ (ਚੰਡੀਗੜ੍ਹ), 1 ਸਤੰਬਰ- ਖੇਤੀ ਮੋਟਰਾਂ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਭਾਰਤੀ...

Ad Position 21
No active advertisement
ਅਜੀਤ ਡੈਸਕ 01-09-2026

ਲਾਲੜੂ (ਚੰਡੀਗੜ੍ਹ), 1 ਸਤੰਬਰ- ਖੇਤੀ ਮੋਟਰਾਂ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਡੇਰਾਬਸੀ ਵਲੋਂ ਮੰਗਲਵਾਰ ਨੂੰ ਪਾਵਰਕੌਮ ਦੇ ਐਕਸੀਅਨ ਦਫ਼ਤਰ ਲਾਲੜੂ ਅੱਗੇ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਨੇ ਕੀਤੀ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਖੇਤੀ ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕੀਤੀ। ਕਿਸਾਨ ਆਗੂਆਂ ਮੁਤਾਬਕ ਐਕਸੀਅਨ ਵਲੋਂ ਤਸੱਲੀਬਖ਼ਸ਼ ਜਵਾਬ ਨਾ ਮਿਲਣ ’ਤੇ ਰੋਹ ਵਿਚ ਆਏ ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਜਾਮ ਕਰ ਦਿੱਤਾ। ਇਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਕਰੀਬ ਇਕ ਘੰਟੇ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਪਾਵਰਕੌਮ ਅਧਿਕਾਰੀਆਂ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਹੋਈ।

ਮੀਟਿੰਗ ਦੌਰਾਨ ਪਾਵਰਕੌਮ ਵਲੋਂ ਕਿਸਾਨਾਂ ਨੂੰ ਲਿਖਤੀ ਭਰੋਸਾ ਦਿੱਤਾ ਗਿਆ ਕਿ ਅੱਗੇ ਤੋਂ ਖੇਤੀ ਮੋਟਰਾਂ ਲਈ 20 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਤੋਂ ਜਾਮ ਹਟਾ ਕੇ ਧਰਨਾ ਸਮਾਪਤ ਕਰ ਦਿੱਤਾ।

ਧਰਨੇ ਵਿੱਚ ਕਰਨੈਲ ਸਿੰਘ, ਜਸਵੰਤ ਸਿੰਘ ਕੁਰਲੀ, ਜਸਵਿੰਦਰ ਸਿੰਘ, ਬਲਦੇਵ ਸਿੰਘ ਰੁੜਕੀ, ਲਖਵਿੰਦਰ ਸਿੰਘ ਲੱਖੀ ਸਾਧਾਪੁਰ, ਅਮਨਪ੍ਰੀਤ ਸਿੰਘ ਹੰਡੇਸਰਾ, ਜੈ ਸਿੰਘ ਸ਼ੀਂਹਪੁਰ, ਸਤਵਿੰਦਰ ਸਿੰਘ ਬਲਟਾਣਾ, ਦਲਵੀਰ ਸਿੰਘ ਢਿੱਲੋਂ, ਗੁਰਚਰਨ ਸਿੰਘ ਬਟੋਲੀ, ਹਰਜੀਤ ਸਿੰਘ ਬੜਾਣਾ, ਜਵਾਲਾ ਸਿੰਘ ਖੇੜੀ ਜੱਟਾਂ, ਧਰਵਿੰਦਰ ਸਿੰਘ ਜੋਲਾ, ਦਲਜੀਤ ਸਿੰਘ ਧਰਮਗੜ੍ਹ, ਗੁਰਵਿੰਦਰ ਸਿੰਘ ਖਜੂਰ ਮੰਡੀ, ਨਿਰਮਲ ਸਿੰਘ ਜੰਡਲੀ, ਕੁਲਵੀਰ ਸਿੰਘ ਅੰਬਛੱਪਾ ਅਤੇ ਗੁਰਵਿੰਦਰ ਸਿੰਘ ਹਸਨਪੁਰ ਸਮੇਤ ਵੱਖ-ਵੱਖ ਪਿੰਡਾਂ ਤੋਂ ਸੈਂਕੜੇ ਕਿਸਾਨ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੀਸੀਏ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸ਼ੇਰ-ਏ-ਪੰਜਾਬ ਟੀ-20 ਲੀਗ ਲਈ ਦਰਸ਼ਕਾਂ ਲਈ ਯੁਵਰਾਜ ਸਿੰਘ ਸਟੈਂਡ ਵਿਚ ਮੁਫ਼... ਅਗਲੀ ਖ਼ਬਰ ਵੀਆਈਪੀ ਰੋਡ ’ਤੇ ਚੱਲੀ ਗੋਲੀ, ਕੇਸਰੀ ਪਲਾਜ਼ਾ ’ਚ ਫਾਇਰਿੰਗ ਨਾਲ ਮਚੀ ਦਹਿਸ਼ਤ
Ad Position 24