ਦਿੜ੍ਹਬਾ ਮੰਡੀ (ਸੰਗਰੂਰ), 1 ਸਤੰਬਰ (ਜਸਵੀਰ ਸਿੰਘ ਔਜਲਾ)- ਦਿੜ੍ਹਬਾ ਹਲਕੇ ਦੇ ਪਿੰਡ ਦਿਆਲਗੜ੍ਹ ਜੇਜੀਆਂ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 1.44 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਚਾਇਤ ਭਵਨ, ਦੋ ਸੜਕਾਂ ਅਤੇ ਇਕ ਗਲੀ ਲੋਕਾਂ ਨੂੰ ਸਮਰਪਿਤ ਕੀਤੀ।
ਵਿੱਤ ਮੰਤਰੀ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 35 ਲੱਖ ਰੁਪਏ ਦੇ ਚੈੱਕ ਵੀ ਸੌਂਪੇ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਦਿਆਲਗੜ੍ਹ ਜੇਜੀਆਂ ਵਿਚ ਕਰੀਬ 3 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ।