01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕੱਥੂਨੰਗਲ ਦੀ ਹਰਲੀਨ ਕੌਰ ਨੇ ਨੈਸ਼ਨਲ ਪੱਧਰ ਦੀ ਕਿਊ ਰਿਨ ਕਰਾਟੇ ਚੈਂਪੀਅਨਸ਼ਿਪ ’ਚ ਜਿੱਤਿਆ ਗੋਲਡ ਮੈਡਲ

ਕੱਥੂਨੰਗਲ (ਅੰਮ੍ਰਿਤਸਰ), 1 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)- ਸਾਡੇ ਪਿੰਡ ਕੱਥੂਨੰਗਲ ਦੀ...

Ad Position 21
No active advertisement
ਅਜੀਤ ਡੈਸਕ 01-09-2026

ਕੱਥੂਨੰਗਲ (ਅੰਮ੍ਰਿਤਸਰ), 1 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)- ਸਾਡੇ ਪਿੰਡ ਕੱਥੂਨੰਗਲ ਦੀ ਹੋਣਹਾਰ ਬੇਟੀ ਹਰਲੀਨ ਕੌਰ, ਜੋ ਸੇਂਟ ਸੋਵੀਅਰਨ ਕੋਨਵੈਂਟ ਸਕੂਲ, ਚਵਿੰਡਾ ਦੇਵੀ ਵਿਖੇ 12ਵੀਂ ਜਮਾਤ ਦੀ ਵਿਦਿਆਰਥਣ ਹੈ, ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਆਪਣੇ ਪਰਿਵਾਰ, ਸਕੂਲ ਅਤੇ ਪੂਰੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਹਰਲੀਨ ਕੌਰ ਨੇ 2026 ਦੇ ਨੈਸ਼ਨਲ ਪੱਧਰ ਦੇ ਕਿਊ ਰਿਨ ਕਰਾਟੇ ਚੈਂਪੀਅਨਸ਼ਿਪ ਮੁਕਾਬਲਿਆਂ ਵਿਚ ਗੋਲਡ ਮੈਡਲ ਹਾਸਲ ਕੀਤਾ। ਇਸ ਤੋਂ ਇਲਾਵਾ ਉਸਨੇ ਸੀਬੀਐਸਈ ਕਲੱਸਟਰ ਜੋਨ ਹਰਿਆਣਾ ਤਾਇਕਵਾਂਡੋ ਮੁਕਾਬਲਿਆਂ ਵਿਚ ਬਰਾਂਜ਼ ਮੈਡਲ ਸਮੇਤ ਕਈ ਹੋਰ ਮੈਡਲ ਜਿੱਤ ਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਸਰਪੰਚ ਜਤਿੰਦਰ ਪਾਲ ਸਿੰਘ ਅਤੇ ਪਿੰਡ ਵਾਸੀਆਂ ਦੇ ਨਾਲ ਹਰਲੀਨ ਕੌਰ ਦੇ ਘਰ ਪਹੁੰਚ ਕੇ ਉਸ ਨੂੰ ਅਤੇ ਉਸਦੇ ਪਿਤਾ ਦਵਿੰਦਰ ਸਿੰਘ ਤੇ ਮਾਤਾ ਬਲਜੀਤ ਕੌਰ ਤੇ ਪਰਿਵਾਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਬੇਟੀ ਦਾ ਵਿਸ਼ੇਸ਼ ਸਨਮਾਨ ਕੀਤਾ। ਸੱਚਰ ਨੇ ਕਿਹਾ ਕਿ ਹਰਲੀਨ ਕੌਰ ਦੀ ਇਹ ਪ੍ਰਾਪਤੀ ਸਿਰਫ਼ ਉਸਦੇ ਪਰਿਵਾਰ ਅਤੇ ਸਕੂਲ ਲਈ ਹੀ ਨਹੀਂ, ਸਗੋਂ ਪੂਰੇ ਕੱਥੂਨੰਗਲ ਪਿੰਡ ਲਈ ਮਾਣ ਵਾਲੀ ਗੱਲ ਹੈ। ਅੱਜ ਸਾਡੇ ਪਿੰਡਾਂ ਦੀਆਂ ਧੀਆਂ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ। ਹਰਲੀਨ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਹੋਰਨਾਂ ਬੱਚਿਆਂ ਖਾਸ ਕਰਕੇ ਧੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ।

ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਖੇਡਾਂ ਵਿਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਖੇਡਾਂ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਰੀਰਕ ਤੰਦਰੁਸਤੀ ਅਤੇ ਜ਼ਿੰਦਗੀ ਵਿਚ ਅੱਗੇ ਵਧਣ ਦਾ ਜਜ਼ਬਾ ਪੈਦਾ ਕਰਦੀਆਂ ਹਨ। ਸੱਚਰ ਨੇ ਹਰਲੀਨ ਕੌਰ ਨੂੰ ਭਵਿੱਖ ਵਿਚ ਹੋਰ ਵੱਡੀਆਂ ਮੱਲਾਂ ਮਾਰਨ ਅਤੇ ਦੇਸ਼ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਸਦੀ ਇਹ ਕਾਮਯਾਬੀ ਪੂਰੇ ਪਿੰਡ ਲਈ ਮਾਣ ਅਤੇ ਹੋਰ ਨੌਜਵਾਨਾਂ ਲਈ ਪ੍ਰੇਰਣਾ ਹੈ।

ਇਸ ਮੌਕੇ ਸਰਪੰਚ ਜਤਿੰਦਰਪਾਲ ਸਿੰਘ ਸੰਧੂ ਕੱਥੂਨੰਗਲ, ਸੁਲੱਖਣ ਸਿੰਘ ਕੱਥੂਨੰਗਲ, ਬਿਕਰਮਜੀਤ ਸਿੰਘ ਬਿੱਕਾ ਕੱਥੂਨੰਗਲ, ਡਾ. ਸੁਖਵਿੰਦਰ ਸਿੰਘ ਰੰਧਾਵਾ, ਅਵਤਾਰ ਸਿੰਘ ਕੱਥੂਨੰਗਲ, ਡਾ. ਮੋਹਨ ਸਿੰਘ ਕੱਥੂਨੰਗਲ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ। ਸਾਰਿਆਂ ਨੇ ਹਰਲੀਨ ਕੌਰ ਅਤੇ ਉਸਦੇ ਪਰਿਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Ad Position 22
No active advertisement
ਪਿਛਲੀ ਖ਼ਬਰ DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ ਅਗਲੀ ਖ਼ਬਰ ਹਰਕਮਲਪ੍ਰੀਤ ਸਿੰਘ ਖੱਖ ਹੋਣਗੇ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਐਸ.ਐਸ.ਪੀ.
Ad Position 24