01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

ਚੰਡੀਗੜ੍ਹ, 1 ਸਤੰਬਰ- ਪੰਜਾਬ ਪੁਲਿਸ ਦੇ ਡੀ.ਐਸ.ਪੀ. ਗੁਰਸ਼ੇਰ ਸੰਧੂ ਨੂੰ ਪੰਜਾਬ ਅਤੇ ਹਰਿਆਣਾ...

Ad Position 21
No active advertisement
ਅਜੀਤ ਡੈਸਕ 01-09-2026

ਚੰਡੀਗੜ੍ਹ, 1 ਸਤੰਬਰ- ਪੰਜਾਬ ਪੁਲਿਸ ਦੇ ਡੀ.ਐਸ.ਪੀ. ਗੁਰਸ਼ੇਰ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਕਾਨੂੰਨੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਸੇਵਾ ਤੋਂ ਬਰਖਾਸਤ ਕਰਨ ਸਬੰਧੀ ਜਾਰੀ ਕੀਤੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ, ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਅੰਦਰ ਹੋਏ ਇੰਟਰਵਿਊ ਦੇ ਮਾਮਲੇ ਤੋਂ ਬਾਅਦ ਡੀ.ਐਸ.ਪੀ. ਗੁਰਸ਼ੇਰ ਸੰਧੂ ਨੂੰ ਪੁਲਿਸ ਫੋਰਸ ਤੋਂ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਫਿਰੌਤੀ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲੇ ਵੀ ਦਰਜ ਕੀਤੇ ਗਏ ਸਨ। ਗੁਰਸ਼ੇਰ ਸੰਧੂ ਨੂੰ ਸੇਵਾ ਤੋਂ ਬਰਖਾਸਤ ਕਰਨ ਦੇ ਹੁਕਮ ਜਾਰੀ ਕੀਤੇ ਸਨ। ਸਰਕਾਰ ਦੇ ਇਸ ਫੈਸਲੇ ਨੂੰ ਸੰਧੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ।

ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਹੁਣ ਉਨ੍ਹਾਂ ਦੀ ਬਰਖਾਸਤਗੀ ਸਬੰਧੀ ਸਰਕਾਰੀ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦੇ ਇਸ ਫੈਸਲੇ ਨੂੰ ਗੁਰਸ਼ੇਰ ਸੰਧੂ ਲਈ ਵੱਡੀ ਕਾਨੂੰਨੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਭੇਦਭਰੇ ਹਾਲਾਤ ਵਿਚ ਨਾਬਾਲਗ ਲਾਪਤਾ, ਪਿਤਾ ਨੇ ਕਿਸੇ ਸਾਜ਼ਿਸ਼ ਦੀ ਜਤਾਇਆ ਅੰਦੇਸ਼ਾ ਅਗਲੀ ਖ਼ਬਰ ਕੱਥੂਨੰਗਲ ਦੀ ਹਰਲੀਨ ਕੌਰ ਨੇ ਨੈਸ਼ਨਲ ਪੱਧਰ ਦੀ ਕਿਊ ਰਿਨ ਕਰਾਟੇ ਚੈਂਪੀਅਨਸ਼ਿਪ ’ਚ ਜਿੱਤਿਆ ਗੋਲਡ ਮੈਡਲ
Ad Position 24