01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਰੂਸ ਵਲੋਂ ਯੂਕਰੇਨ ’ਤੇ ਤਾਜ਼ਾ ਹਮਲੇ-ਭਾਰਤੀ ਸਮੇਤ 12 ਮੌਤਾਂ

ਲੰਡਨ, 1 ਸਤੰਬਰ (ਪੀ.ਟੀ.ਆਈ.)-ਯੂਕਰੇਨ ਦੇ ਰਾਸ਼ਟਰਪਤੀ ਵੋਲੋਦੋਮੀਰ ਜ਼ੇਲੈਂਸਕੀ ਨੇ ਕਿਹਾ ਹੈ ਕਿ ਰੂਸ ਵਲੋਂ ਯੂਕਰੇਨ ਦੇ ਕਈ ਸ਼ਹਿਰਾਂ ’ਤੇ ਕੀਤੇ ਗਏ ਤਾਜ਼ਾ ਹਮਲਿਆਂ ’ਚ 12 ਲੋਕਾਂ ਦੀ ਮੌਤ ਹੋ ਗਈ ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2026

ਲੰਡਨ, 1 ਸਤੰਬਰ (ਪੀ.ਟੀ.ਆਈ.)-ਯੂਕਰੇਨ ਦੇ ਰਾਸ਼ਟਰਪਤੀ ਵੋਲੋਦੋਮੀਰ ਜ਼ੇਲੈਂਸਕੀ ਨੇ ਕਿਹਾ ਹੈ ਕਿ ਰੂਸ ਵਲੋਂ ਯੂਕਰੇਨ ਦੇ ਕਈ ਸ਼ਹਿਰਾਂ ’ਤੇ ਕੀਤੇ ਗਏ ਤਾਜ਼ਾ ਹਮਲਿਆਂ ’ਚ 12 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ’ਚ ਇਕ ਭਾਰਤੀ ਨਾਗਰਿਕ ਵੀ ਸ਼ਾਮਿਲ ਹੈ। ਡਰੋਨਾਂ ਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਕੀਤੇ ਗਏ ਇਨ੍ਹਾਂ ਹਮਲਿਆਂ ’ਚ ਰਿਹਾਇਸ਼ੀ ਇਮਾਰਤਾਂ ਤੇ ਹੋਰ ਨਾਗਰਿਕ ਢਾਂਚਿਆਂ ਨੂੰ ਨੁਕਸਾਨ ਪਹੁੰਚਿਆ ਹੈ। ਜ਼ੇਲੈਂਸਕੀ ਨੇ ਸੋਸ਼ਲ ਮੀਡੀਆ ’ਤੇ ਪਾਈ ਇਕ ਪੋਸਟ ’ਚ ਕਿਹਾ ਕਿ ਸੋਮਵਾਰ ਸ਼ਾਮ ਤੋਂ ਓਦੇਸਾ ਸ਼ਹਿਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ’ਚ ਡਰੋਨਾਂ ਤੇ ਗਾਈਡਿਡ ਹਵਾਈ ਬੰਬਾਂ ਨਾਲ ਹਮਲੇ ਜਾਰੀ ਹਨ।

ਇਨ੍ਹਾਂ ਹਮਲਿਆਂ ਕਾਰਨ ਹਜ਼ਾਰਾਂ ਪਰਿਵਾਰ ਬਿਜਲੀ ਤੋਂ ਬਿਨਾਂ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਕੁੱਲ 12 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ’ਚ ਇਕ ਭਾਰਤੀ ਨਾਗਰਿਕ ਵੀ ਸ਼ਾਮਿਲ ਹੈ। ਉਨ੍ਹਾਂ ਹਮਲਿਆਂ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਜ਼ੇਲੈਂਸਕੀ ਮੁਤਾਬਿਕ ਇਨ੍ਹਾਂ ਹਮਲਿਆਂ ’ਚ ਦਰਜਨਾਂ ਲੋਕ ਜ਼ਖ਼ਮੀ ਵੀ ਹੋਏ ਹਨ। ਹਮਲੇ ਕੀਵ, ਓਦੇਸਾ, ਖੇਰਸਨ, ਦੋਨੇਤਸਕ, ਜ਼ਾਪੋਰਿਜ਼ਝੀਆ, ਖਾਰਕੀਵ, ਚੇਰਨੀਹਿਵ, ਜ਼ਾਇਤੋਮਿਰ, ਸੁਮੀ ਤੇ ਦਨੀਪਰੋ ਇਲਾਕਿਆਂ ’ਚ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੀਵ ’ਚ ਇਕ ਰੇਲਵੇ ਡਿਪੋ ’ਤੇ ਹੋਏ ਹਮਲੇ ’ਚ 7 ਲੋਕਾਂ ਦੀ ਮੌਤ ਹੋ ਗਈ।

Ad Position 22
No active advertisement
ਪਿਛਲੀ ਖ਼ਬਰ ਪੈਟਰੋਲ-ਡੀਜ਼ਲ ਦੀ ਵਿਕਰੀ ਵਧੀ-ਐਲ.ਪੀ.ਜੀ. ਦੀ ਮੰਗ ਪਾਈਪ ਵਾਲੀ ਗੈਸ ਵੱਲ ਮੁੜੀ ਅਗਲੀ ਖ਼ਬਰ ਸਿਹਤ ਖ਼ਰਾਬ ਹੋਣ ਕਾਰਨ ਸਮਾਜਸੇਵੀ ਆਗੂ ਅੰਨਾ ਹਜ਼ਾਰੇ ਹਸਪਤਾਲ ’ਚ ਦਾਖਲ
Ad Position 24