01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਅੱਜ ਤੋਂ ਪੰਜਾਬ ਤੇ ਹਰਿਆਣਾ ’ਚ ਮੀਂਹ ਪੈਣ ਦੀ ਸੰਭਾਵਨਾ

ਪੰਚਕੂਲਾ, 1 ਸਤੰਬਰ (ਯੂ.ਐਨ.ਆਈ.)-ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿਚ ਅਗਲੇ ਦਿਨਾਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ 2 ਤੋਂ 5 ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2026

ਪੰਚਕੂਲਾ, 1 ਸਤੰਬਰ (ਯੂ.ਐਨ.ਆਈ.)-ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿਚ ਅਗਲੇ ਦਿਨਾਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ 2 ਤੋਂ 5 ਸਤੰਬਰ ਤੱਕ ਕੁਝ ਇਲਾਕਿਆਂ ਵਿਚ ਭਾਰੀ ਮੀਂਹ ਅਤੇ 3 ਤੋਂ 5 ਸਤੰਬਰ ਤੱਕ ਖੇਤਰ ਵਿਚ ਕਾਫ਼ੀ ਵਿਆਪਕ ਤੋਂ ਵਿਆਪਕ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਕ ਸਤੰਬਰ ਨੂੰ ਸਵੇਰੇ 8:03 ਵਜੇ ਜਾਰੀ ਕੀਤੇ ਆਪਣੇ ਆਲ ਇੰਡੀਆ ਵੈਦਰ ਸਮਰੀ ਐਂਡ ਫੋਰਕਾਸਟ ਬੁਲੇਟਿਨ ਵਿਚ ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ-ਚੰਡੀਗੜ੍ਹ-ਦਿੱਲੀ ਵਿਚ 2 ਸਤੰਬਰ ਨੂੰ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਇਸ ਤੋਂ ਬਾਅਦ 3-5 ਸਤੰਬਰ ਦੌਰਾਨ ਮੀਂਹ ਵਾਲਾ ਖੇਤਰ ਕਾਫ਼ੀ ਵਧੇਗਾ। 6 ਸਤੰਬਰ ਨੂੰ ਮੀਂਹ ਮੁੜ ਛਿਟਪੁਟ ਹੋਣ ਦੀ ਉਮੀਦ ਹੈ।

ਵਿਭਾਗ ਨੇ 2 ਤੋਂ 5 ਸਤੰਬਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।  2 ਸਤੰਬਰ ਨੂੰ ਕੁਝ ਇਲਾਕਿਆਂ ਵਿੱਚ ਬਿਜਲੀ ਚਮਕਣ ਦੇ ਨਾਲ ਗਰਜ-ਤੂਫ਼ਾਨ ਦੀ ਵੀ ਸੰਭਾਵਨਾ ਹੈ। ਦੋ ਸਤੰਬਰ ਤੋਂ ਮੌਸਮ ਦੇ ਤੇਜ਼ ਹੋਣ ਦੀ ਉਮੀਦ ਹੈ, ਜਦੋਂ ਦੋਵੇਂ ਮੌਸਮੀ ਖੇਤਰਾਂ ਵਿੱਚ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਬਿਜਲੀ ਚਮਕਣ ਦੇ ਨਾਲ ਗਰਜ-ਤੂਫ਼ਾਨ ਦੀ ਭਵਿੱਖਬਾਣੀ ਕੀਤੀ ਗਈ ਹੈ।ਮੀਂਹ ਦਾ ਦੌਰ ਹਫ਼ਤੇ ਦੇ ਮੱਧ ਤੱਕ ਜਾਰੀ ਰਹਿਣ ਦੀ ਉਮੀਦ ਹੈ। 3, 4 ਅਤੇ 5 ਸਤੰਬਰ ਨੂੰ ਵੀ ਪੰਜਾਬ ਅਤੇ ਹਰਿਆਣਾ-ਚੰਡੀਗੜ੍ਹ-ਦਿੱਲੀ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਐਫ.ਆਈ.ਆਰ. ਵਾਪਸ ਲਈਆਂ ਜਾਣਗੀਆਂ-ਨੱਢਾ ਅਗਲੀ ਖ਼ਬਰ ਬੈਂਕ ਯੂਨੀਅਨਾਂ 5-ਦਿਨਾਂ ਬੈਂਕਿੰਗ, ਹੋਰ ਮੁੱਦਿਆਂ ਨੂੰ ਲੈ ਕੇ 11 ਸਤੰਬਰ ਨੂੰ ਦੇਸ਼ਵਿਆਪੀ ਹੜਤਾਲ ਕਰਨਗੀਆਂ
Ad Position 24