02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

14 ਕਿੱਲੋ 110 ਗ੍ਰਾਮ ਅਫੀਮ ਸਮੇਤ ਇਕ ਨਸ਼ਾ ਤਸਕਰ ਗ੍ਰਿਫ਼ਤਾਰ

ਅਮਰਕੋਟ (ਤਰਨਤਾਰਨ), 2 ਸਤੰਬਰ (ਭੱਟੀ) - ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 14 ਕਿੱਲੋ 110 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਕਾਰਵਾਈ ਪਿੰਡ ਦਾਸੂਵਾਲ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

ਅਮਰਕੋਟ (ਤਰਨਤਾਰਨ), 2 ਸਤੰਬਰ (ਭੱਟੀ) - ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 14 ਕਿੱਲੋ 110 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਕਾਰਵਾਈ ਪਿੰਡ ਦਾਸੂਵਾਲ ਵਿਚ ਗੁਰੂਦੁਆਰਾ ਗੁਰੂ ਅਰਜਨ ਦੇਵ ਸਕੂਲ ਨੇੜੇ ਕੀਤੀ ਗਈ, ਜਿੱਥੇ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਇਸ ਦੌਰਾਨ ਪੱਟੀ ਵਾਲੀ ਸਾਈਡ ਤੋਂ ਆ ਰਹੀ ਇਕ ਵਰਨਾਂ ਕਾਰ,  ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ।ਕਾਰ ਚਾਲਕ ਦੀ ਪਛਾਣ ਗੁਰਮੀਤ ਸਿੰਘ ਉਰਫ਼ ਗੀਤੂ, ਪੁੱਤਰ ਅਮਰੀਕ ਸਿੰਘ, ਵਾਸੀ ਮਰਗਿੰਦਪੁਰਾ ਵਜੋਂ ਹੋਈ।ਤਲਾਸ਼ੀ ਦੌਰਾਨ ਪੁਲਿਸ ਨੇ ਕਾਰ ਵਿਚੋਂ 14 ਕਿੱਲੋ 110 ਗ੍ਰਾਮ ਅਫ਼ੀਮ ਅਤੇ 1000 ਰੁਪਏ ਡਰੱਗ ਮਨੀ ਬਰਾਮਦ ਕੀਤੀ।

ਇਸ ਮਾਮਲੇ ਵਿਚ ਥਾਣਾ ਵਲਟੋਹਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਾ ਦਰਜ ਕਰਕੇ ਅਗਲੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।ਪੁਲਿਸ ਵਲੋਂ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਅਫ਼ੀਮ ਕਿੱਥੋਂ ਲਿਆਂਦੀ ਗਈ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ।

Ad Position 22
No active advertisement
ਪਿਛਲੀ ਖ਼ਬਰ ਝਪਟਮਾਰ ਬਜ਼ੁਰਗ ਔਰਤ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫਰਾਰ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੇਰੋਂ ਫੇਰੀ ਨੂੰ ਲੈਕੇ ਐਡਵੋਕੇਟ ਨਮੋਲ ਸਾਥੀਆਂ ਸਮੇਤ ਘਰ ਚ ਨਜ਼ਰਬੰਦ 
Ad Position 24