03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਸ਼ ਭਰ ਦੇ ਸਾਰੇ ਸੂਬਿਆਂ ਵਿਚੋਂ ਸਭ ਤੋਂ ਵੱਧ - ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨ ਮੰਤਰੀ ਅਮਨ ਅਰੋੜਾ ਅਤੇ ਕੈਬਨਟ ਮੰਤਰੀ ਡਾ. ਬਲਜੀਤ ਕੌਰ ਵਲੋਂ ਪੰਜਾਬ ਵਿਖੇ ਮੁਲਾਜ਼ਮਾ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਚੰਡੀਗੜ੍ਹ, 3 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨ ਮੰਤਰੀ ਅਮਨ ਅਰੋੜਾ ਅਤੇ ਕੈਬਨਟ ਮੰਤਰੀ ਡਾ. ਬਲਜੀਤ ਕੌਰ ਵਲੋਂ ਪੰਜਾਬ ਵਿਖੇ ਮੁਲਾਜ਼ਮਾ ਦੇ ਡੀ.ਏ. ਦੇ ਮਸਲੇ 'ਤੇ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਸ਼ ਭਰ ਦੇ ਸਾਰੇ ਸੂਬਿਆਂ ਵਿਚੋਂ ਸਭ ਤੋਂ ਵੱਧ ਹੈ। ਗੁਜਰਾਤ ਵਿਚ ਮੁਲਾਜ਼ਮਾਂ ਦੀਆਂ ਤਨਖਾਹਾਂ ਪੰਜਾਬ ਨਾਲੋਂ 28% ਘੱਟ ਹਨ। ਪੰਜਾਬ ਦੇ ਮਾਲੀਏ ਦਾ 51 ਫ਼ੀਸਦੀ ਹਿੱਸਾ ਮੁਲਾਜ਼ਮਾਂ ਦੀਆਂ ਤਨਖਾਹਾਂ 'ਤੇ ਖ਼ਰਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਦੇ ਡੀ.ਏ. ਦੇ ਮਾਮਲੇ ਵਿਚ ਵਿਰੋਧੀ ਸਿਆਸੀ ਪਾਰਟੀਆਂ ਵਲੋਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕੇ ਸਾਡੀ ਸਰਕਾਰ ਪਿਛਲੀਆਂ ਅਕਾਲੀ ਭਾਜਪਾ ਤੇ ਕਾਂਗਰਸ ਸਰਕਾਰਾਂ ਦੇ ਸਮੇਂ ਦਾ ਬਕਾਇਆ ਵੀ ਦੇ ਰਹੀ ਹੈ, ਪਰ ਵਿਰੋਧੀ ਪਾਰਟੀਆਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਝੂਠਾ ਪ੍ਰਾਪੋਗੰਡਾ ਫੈਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਤੱਥਾਂ ਦੇ ਅਧਾਰ 'ਤੇ ਗੱਲ ਕਰ ਰਿਹਾ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਦਾ ਪੇਅ ਸਕੇਲ ਸਭ ਤੋਂ ਵੱਧ ਹੈ । ਉਨ੍ਹਾਂ ਕਿਹਾ ਜੋ ਪੰਜਾਬ ਦੇ ਮੁਲਾਜ਼ਮ ਹਨ ਜੇਕਰ ਉਹ ਇਸ ਵੇਲੇ ਕੇਂਦਰ ਸਰਕਾਰ ਵਿਚ ਮੁਲਾਜ਼ਮ ਹੁੰਦੇ ਤਾਂ ਉਨ੍ਹਾਂ ਨੂੰ ਪੰਜਾਬ ਨਾਲੋਂ ਘੱਟ ਤਨਖਾਹਾਂ ਮਿਲਦੀਆਂ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਵੀ ਗੱਲਾਂ ਆਉਂਦੀਆਂ ਨੇ ਜਿੱਦਾਂ ਸਮੇਂ ਵਿਚ ਸਰਕਾਰ ਆਪਣੇ ਮੁਲਾਜ਼ਮਾਂ ਨੂੰ 42 ਫ਼ੀਸਦੀ ਡੀ.ਏ. ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਵਿਚ ਕਾਨੂੰਨ ਦੇ ਦਾਇਰੇ ਦੇ ਅੰਦਰ ਰਹਿ ਕੇ ਹੀ ਆਪਣਾ ਕੰਮ ਕਰ ਰਹੀ ਹੈ। ਇਸ ਮੌਕੇ ਕੈਬਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਸਰਕਾਰ ਦੀ ਰੀੜ ਦੀ ਹੱਡੀ ਹਨ ਪਰ ਮਨ ਨੂੰ ਬੜੀ ਠੇਸ ਲੱਗਦੀ ਹੈ ਜਦੋਂ ਇਸ ਮਾਮਲੇ ਵਿਚ ਪੰਜਾਬ ਦੇ ਲੋਕਾਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਜਾਂਦਾ ਹੈ ਪਰ ਰਹਿਣਗੇ ਮੁਲਾਜ਼ਮ ਸਾਡੇ ਪਰਿਵਾਰ ਦਾ ਹਿੱਸਾ ਹਨ ਅਤੇ ਹਮੇਸ਼ਾ ਰਹਿਣਗੇ।

 

Ad Position 22
No active advertisement
ਪਿਛਲੀ ਖ਼ਬਰ ਸਕੂਲ-ਕਾਲਜ ਬੱਸ ਆਪ੍ਰੇਰਟਰਾਂ ਤੇ ਚਾਲਕਾਂ ਦੀ ਬਠਿੰਡਾ 'ਚ ਮਹਾਂਪੰਚਾਇਤ ਅਗਲੀ ਖ਼ਬਰ ਰਾਜਪਾਲ ਪੰਜਾਬ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਫ਼ਦ ਵਲੋਂ ਮੁਲਾਕਾਤ
Ad Position 24