03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਹਥਿਆਰਾਂ ਸਣੇ 2 ਕਾਬੂ

ਅੰਮ੍ਰਿਤਸਰ, 3 ਸਤੰਬਰ (ਰੇਸ਼ਮ ਸਿੰਘ) - ਇਕ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, 2 ਮੁਲਜ਼ਮਾਂ ਨੂੰ ਕਾਬੂ ਕੀਤਾ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਅੰਮ੍ਰਿਤਸਰ, 3 ਸਤੰਬਰ (ਰੇਸ਼ਮ ਸਿੰਘ) - ਇਕ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ 8 ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਤੇ 103 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ਾਂ ਵਿਚ ਬੈਠੇ ਤਸਕਰਾਂ ਦੇ ਸੰਪਰਕ ਵਿਚ ਸਨ ਅਤੇ ਪੰਜਾਬ ਵਿਚ ਅਪਰਾਧਿਕ ਅਨਸਰਾਂ ਨੂੰ ਗੈਰ-ਕਾਨੂੰਨੀ ਵਿਦੇਸ਼ੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਨ ਅਤੇ ਸਪਲਾਈ ਕਰਨ ਵਿਚ ਸ਼ਾਮਿਲ ਸਨ।
ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ  ਦਾ ਪਤਾ ਲਗਾਉਣ, ਸਰਹੱਦ ਪਾਰਲੇ ਸੰਪਰਕਾਂ ਦੀ ਤਸਦੀਕ ਕਰਨ ਅਤੇ ਇਸ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਤੋੜਨ ਅਤੇ ਸਰਹੱਦ ਪਾਰਲੀ ਤਸਕਰੀ 'ਤੇ ਸਖ਼ਤ ਨਜ਼ਰ ਰੱਖਣ ਲਈ ਆਪਣੀ ਵਚਨਬੱਧਤਾ 'ਤੇ ਦ੍ਰਿੜ ਹੈ।

 

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ੍ਰੀ ਚਮਕੌਰ ਸਾਹਿਬ ਪੁੱਜੇ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ 7 ਜ਼ਿਲ੍ਹਿਆਂ ਤੋਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦੀ ਦ...
Ad Position 24